Home / News / ‘ਮੈਂ BJP ‘ਚ ਸ਼ਾਮਲ ਨਹੀਂ ਹੋ ਰਿਹਾ ਪਰ ਹੁਣ ਮੈਂ ਕਾਂਗਰਸ ‘ਚ ਵੀ ਨਹੀਂ ਰਹਾਂਗਾ’ : ਕੈਪਟਨ

‘ਮੈਂ BJP ‘ਚ ਸ਼ਾਮਲ ਨਹੀਂ ਹੋ ਰਿਹਾ ਪਰ ਹੁਣ ਮੈਂ ਕਾਂਗਰਸ ‘ਚ ਵੀ ਨਹੀਂ ਰਹਾਂਗਾ’ : ਕੈਪਟਨ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਸਕਦੇ ਹਨ। ਕੈਪਟਨ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ, ‘ਮੈਂ ਬੀਜੇਪੀ ‘ਚ ਸ਼ਾਮਲ ਨਹੀਂ ਹੋ ਰਿਹਾ ਪਰ ਹੁਣ ਮੈਂ ਕਾਂਗਰਸ ‘ਚ ਵੀ ਨਹੀਂ ਰਹਾਂਗਾ।’

ਉਨ੍ਹਾਂ ਨੇ ਇੱਕ ਟੀਵੀ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ, ਹੁਣ ਤੱਕ ਮੈਂ ਕਾਂਗਰਸ ਵਿੱਚ ਹਾਂ ਪਰ ਕਾਂਗਰਸ ਵਿੱਚ ਨਹੀਂ ਰਹਾਂਗਾ। ਮੈਂ ਹੁਣ ਹੋਰ ਬੇਇੱਜ਼ਤੀ ਬਰਦਾਸ਼ਤ ਨਹੀਂ ਕਰ ਸਕਦਾ।’ ਕੈਪਟਨ ਨੇ ਕਿਹਾ ਕਿ, ’50 ਸਾਲ ਬਾਅਦ ਮੇਰੀ ਭਰੋਸੇਯੋਗਤਾ ‘ਤੇ ਸ਼ੱਕ ਕੀਤਾ ਜਾ ਰਿਹਾ ਹੈ। ਇਹ ਅਸਹਿਣਯੋਗ ਹੈ।’

ਉੱਥੇ ਹੀ ਸੂਤਰਾਂ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਲਈ ਸੀਨੀਅਰ ਕਾਂਗਰਸ ਆਗੂਆਂ ਕਮਲ ਨਾਥ ਅਤੇ ਅੰਬਿਕਾ ਸੋਨੀ ਦੀ ਡਿਊਟੀ ਲਗਾਈ ਗਈ ਹੈ ਕਿਉਂਕਿ ਇਨ੍ਹਾਂ ਦੋਹਾਂ ਆਗੂਆਂ ਦੇ ਸਾਬਕਾ ਮੁੱਖ ਮੰਤਰੀ ਨਾਲ ਚੰਗੇ ਨਿੱਜੀ ਸੰਬੰਧ ਹਨ।

Check Also

ਪੰਜਾਬ ‘ਚ ਫੁੱਟ ਪਾਊ ਸਾਜ਼ਿਸ਼ਾਂ ਨੂੰ ਹੱਲਾਸ਼ੇਰੀ ਦੇਣ ਲਈ ਭਾਜਪਾ ਨੇ ਅਮਰਿੰਦਰ ਅਤੇ ਢੀਂਡਸਾ ਵਰਗੇ ਨਵੇਂ ਸਹਿਯੋਗੀ ਲੱਭੇ : ਚੰਨੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਪੰਜਾਬ ਵਿੱਚ …

Leave a Reply

Your email address will not be published. Required fields are marked *