ਪੰਜਾਬ ‘ਚ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਕਦੋਂ ਤੱਕ ਜਾਰੀ ਰਹੇਗੀ ਗਰਮੀ ਦੀ ਰਫਤਾਰ ਤੇ ਕਦੋਂ ਆਵੇਗਾ ਮੌਨਸੂਨ?

Prabhjot Kaur
2 Min Read

ਚੰਡੀਗੜ੍ਹ: ਪੰਜਾਬ  ਮੁੜ ਫੇਰ ਤੋਂ ਗਰਮੀ ਨੇ ਆਪਣੇ ਰੰਗ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ‘ਚ ਲਗਾਤਾਰ ਗਰਮੀ ਦਾ ਕਹਿਰ ਸਿਖਰ ‘ਤੇ ਹੈ, ਜਿਸ ਕਰ ਕੇ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋਇਆ ਪਿਆ ਹੈ।

ਜਾਣਕਾਰੀ ਅਨੁਸਾਰ ਪੰਜਾਬ ਵਿਚ ਪੂਰਾ ਹਫ਼ਤਾ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ, ਜਿਸ ਕਰ ਕੇ ਅਗਲੇ ਤਿੰਨ-ਚਾਰ ਦਿਨਾਂ ਵਿੱਚ ਸੂਬੇ ਦਾ ਤਾਪਮਾਨ 45 ਤੋਂ 46 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਇਸ ਦੌਰਾਨ ਮਾਨਸੂਨ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਨੇ ਲਗਾਤਾਰ ਰਫਤਾਰ ਫੜੀ ਹੋਈ ਹੈ। ਹੁਣ ਤੱਕ ਦੀ ਰਿਪੋਰਟ ਮੁਤਾਬਕ ਮਾਨਸੂਨ ਆਪਣੇ ਤੈਅ ਸਮੇਂ ਤੋਂ ਲਗਾਤਾਰ ਹਫਤੇ ਜਾਂ 3 ਪਹਿਲਾਂ ਪਹੁੰਚ ਰਿਹਾ ਹੈ।

ਮਾਨਸੂਨ ਦੋ ਦਿਨ ਪਹਿਲਾਂ ਹੀ ਮੁੰਬਈ ਪਹੁੰਚ ਗਿਆ ਹੈ ਤੇ ਇਥੇ ਭਾਰੀ ਬਾਰਸ਼ ਹੋ ਰਹੀ ਹੈ। ਇਸ ਤੋਂ ਪਹਿਲਾਂ ਕੇਰਲਾ ‘ਚ ਮਾਨਸੂਨ ਨੇ ਹਫਤਾ ਪਹਿਲਾਂ ਦਸਤਕ ਦੇ ਦਿੱਤੀ ਸੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਦੇ ਅੱਗੇ ਵਧਣ ਦੇ ਹਾਲਾਤ ਬਿਲਕੁਲ ਅਨੁਕੂਲ ਹਨ। ਇਹ ਉਤਰੀ ਭਾਰਤ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਇਸ ਦੀ ਇਹੀ ਚਾਲ ਰਹੀ ਅਤੇ ਪਿਛਲੇ ਸਾਲ ਦੇ ਅੰਕੜੇ ਵੇਖੀਏ ਤਾਂ ਇਹ 18 ਤੋਂ 25 ਜੂਨ ਤੱਕ ਪੰਜਾਬ ਨੂੰ ਵੀ ਕਵਰ ਕਰ ਲਵੇਗਾ।

ਮੌਸਮ ਵਿਭਾਗ ਅਨੁਸਾਰ ਮਾਨਸੂਨ ਜਿਸ ਤਰ੍ਹਾਂ ਅੱਗੇ ਵਧ ਰਿਹਾ ਹੈ, ਉਸ ਤੋਂ ਲੱਗਦਾ ਹੈ ਕਿ ਮਾਨਸੂਨ ਜੂਨ ਦੇ ਤੀਜੇ ਹਫ਼ਤੇ ਪੰਜਾਬ ਵਿੱਚ ਪਹੁੰਚ ਜਾਵੇਗਾ। ਸੂਬੇ ‘ਚ 20 ਜੂਨ ਤੋਂ ਬਾਅਦ ਮੀਂਹ ਤੋਂ ਵੱਡੀ ਰਾਹਤ ਮਿਲੇਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਪ੍ਰੀ-ਮਾਨਸੂਨ ਤਹਿਤ ਕੁਝ ਮੀਂਹ ਜਾਰੀ ਰਹੇਗਾ। ਫਿਲਹਾਲ ਮਾਨਸੂਨ ਓਡੀਸ਼ਾ, ਆਂਧਰਾ ਪ੍ਰਦੇਸ਼ ਅਤੇ ਦੱਖਣੀ ਮਹਾਰਾਸ਼ਟਰ ‘ਚ ਪਹੁੰਚ ਗਿਆ ਹੈ।

- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment