IMD ਨੇ ਹੀਟਵੇਵ ਅਲਰਟ ਕੀਤਾ ਜਾਰੀ

TeamGlobalPunjab
2 Min Read

ਨਵੀਂ ਦਿੱਲੀ: ਦੇਸ਼ ਦੇ ਕਈ ਇਲਾਕਿਆਂ ‘ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਤੱਕ ਉੱਤਰ-ਪੱਛਮੀ, ਮੱਧ ਅਤੇ ਪੱਛਮੀ ਭਾਰਤ ਵਿੱਚ ਗੰਭੀਰ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ, ਉੱਤਰ-ਪੂਰਬੀ ਰਾਜਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ ਅਤੇ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।

ਦਿੱਲੀ ਅਤੇ ਐਨਸੀਆਰ ਦੀ ਗੱਲ ਕਰੀਏ ਤਾਂ ਇੱਥੇ ਵੀ ਗਰਮੀ ਪੈ ਰਹੀ ਹੈ। ਫਰੀਦਾਬਾਦ ਅਤੇ ਗੁੜਗਾਓਂ ‘ਚ ਹੀਟ ਵੇਵ ਸ਼ੁਰੂ ਹੋ ਗਈ ਹੈ। ਲਗਾਤਾਰ ਦੂਜੇ ਦਿਨ ਦਿੱਲੀ ਅਤੇ ਐਨਸੀਆਰ ਦੇ ਕਈ ਇਲਾਕਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ ਹੈ। ਦਿੱਲੀ ਦੇ ਸਫਦਰਜੰਗ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 7 ਡਿਗਰੀ ਵੱਧ ਸੀ। ਸੀਜ਼ਨ ਦਾ ਸਭ ਤੋਂ ਗਰਮ ਦਿਨ 29 ਮਾਰਚ ਮੰਗਲਵਾਰ ਨੂੰ ਦਰਜ ਕੀਤਾ ਗਿਆ ਹੈ।

ਅਗਲੇ 48 ਘੰਟਿਆਂ ਵਿੱਚ ਉੱਤਰ-ਪੂਰਬੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਆਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ 31 ਮਾਰਚ ਅਤੇ 01 ਅਪ੍ਰੈਲ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment