ਉੱਤਰ ਭਾਰਤ ‘ਚ ਵਰ੍ਹੇਗਾ ਭਾਰੀ ਮੀਂਹ: ਮੌਸਮ ਵਿਭਾਗ ਵਲੋਂ ਚੇਤਾਵਨੀ ਜਾਰੀ; ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

Global Team
2 Min Read

ਚੰਡੀਗੜ੍ਹ : ਦਿੱਲੀ-ਐੱਨ.ਸੀ.ਆਰ. ਸਮੇਤ ਉੱਤਰ ਭਾਰਤ ਵਿੱਚ ਇੱਕ ਹਫ਼ਤੇ ਤੱਕ ਬਾਰਿਸ਼ ਦਾ ਮੌਸਮ ਬਣਿਆ ਰਹੇਗਾ। ਅਸਮਾਨ ਵਿੱਚ ਬੱਦਲ ਛਾਏ ਰਹਿਣ ਦੇ ਨਾਲ ਅੱਜ ਵੀ ਬਾਰਿਸ਼ ਦਾ ਦੌਰ ਚੱਲਦਾ ਰਹੇਗਾ। ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਰਾਜਸਥਾਨ, ਹਰਿਆਣਾ, ਚੰਡੀਗੜ੍ਹ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ ਸਮੇਤ 16 ਰਾਜਾਂ ਵਿੱਚ ਅੱਜ ਬਾਰਿਸ਼ ਦਾ ਅਲਰਟ ਹੈ। ਨੋਇਡਾ ਅਤੇ ਗਾਜ਼ੀਆਬਾਦ ਵਿੱਚ ਵੀ ਅਜਿਹੀ ਰਿਮਝਿਮ ਬਾਰਿਸ਼ ਦੇ ਨਾਲ ਬੱਦਲ ਛਾਏ ਰਹਿਣ ਦੇ ਆਸਾਰ ਹਨ।

ਪੱਛਮੀ ਰਾਜਸਥਾਨ ਵਿੱਚ ਵੀ 27 ਜੁਲਾਈ ਤੱਕ ਬਾਰਿਸ਼ ਦਾ ਅਲਰਟ ਹੈ। ਪੂਰਬੀ ਰਾਜਸਥਾਨ ਵਿੱਚ ਵੀ ਇੱਕ ਹਫ਼ਤੇ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਰਾਜਸਥਾਨ ਵਿੱਚ ਤਿੰਨ ਦਿਨਾਂ ਤੱਕ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਦੇ ਨਾਲ ਅੰਧੜ, ਤੂਫ਼ਾਨ ਅਤੇ ਬਿਜਲੀ ਗਰਜਣ ਦੀ ਚੇਤਾਵਨੀ ਹੈ।

ਦੂਜੇ ਪਾਸੇ, ਪੰਜਾਬ ਦੇ ਪਠਾਨਕੋਟ ਸਮੇਤ ਹਿਮਾਚਲ ਨਾਲ ਲੱਗਦੇ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਣ ਕਰਕੇ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਆਮ ਨਾਲੋਂ 2.6 ਡਿਗਰੀ ਹੇਠਾਂ ਪਹੁੰਚ ਗਿਆ ਹੈ। ਪਠਾਨਕੋਟ ਵਿੱਚ ਰਾਤ ਤੋਂ ਅਤੇ ਚੰਡੀਗੜ੍ਹ ਵਿੱਚ ਸਵੇਰੇ 6 ਵਜੇ ਤੋਂ ਤੇਜ਼ ਬਾਰਿਸ਼ ਹੋ ਰਹੀ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਨੇ ਅੱਜ 22 ਜੁਲਾਈ ਨੂੰ ਪੰਜਾਬ ਵਿੱਚ ਵੀ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ। ਅੱਜ ਪੰਜਾਬ ਦੇ ਕੁੱਲ 20 ਜ਼ਿਲ੍ਹਿਆਂ ਵਿੱਚ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚੋਂ 11 ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ), ਰੂਪਨਗਰ ਅਤੇ ਮੋਹਾਲੀ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ, ਜਦੋਂ ਕਿ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫ਼ਤੇਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment