ਚੰਡੀਗੜ੍ਹ: ਬੀਬੀਐੱਮਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫੈਸਲੇ ਤੋਂ ਬਾਅਦ ਨੰਗਲ ਡੈਮ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਇਸ ਸੰਕਟ ਨੂੰ ਵੇਖਦਿਆਂ ਭਾਖੜਾ ਡੈਮ ਦੇ ਮੁੱਖ ਇੰਜਨੀਅਰ ਨੇ ਤੁਰੰਤ ਪੁਲਿਸ ਸੁਰੱਖਿਆ ਦੀ ਮੰਗ ਕੀਤੀ ਹੈ। ਨੰਗਲ ਡੈਮ ਅਤੇ ਲੋਹੰਡ ਖੱਡ ਦੇ ਗੇਟਾਂ ਨੇੜੇ ਹਾਲਾਤ ਖ਼ਰਾਬ ਹੋਣ ਦਾ ਖਦਸ਼ਾ ਜਤਾਇਆ ਗਿਆ ਹੈ।
ਜਲ ਸਰੋਤ ਵਿਭਾਗ ਨੇ ਅੱਜ ਹੀ ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਮੁੱਖ ਇੰਜਨੀਅਰ ਚਰਨਪ੍ਰੀਤ ਸਿੰਘ ਨੇ ਐੱਸਐੱਸਪੀ ਰੋਪੜ ਨੂੰ ਈਮੇਲ ਰਾਹੀਂ ਸਥਿਤੀ ਬਾਰੇ ਜਾਣੂ ਕਰਵਾਇਆ ਹੈ।
ਇਸੇ ਦੌਰਾਨ, ਨੰਗਲ ਡੈਮ ਅਤੇ ਲੋਹੰਡ ਖੱਡ ਨੇੜੇ ਪ੍ਰਦਰਸ਼ਨਕਾਰੀ ਧਰਨਾ ਲਗਾ ਰਹੇ ਹਨ, ਜਿਸ ਕਰਕੇ ਡੈਮ ਕਰਮਚਾਰੀਆਂ ਦੇ ਕੰਮ ਵਿਚ ਰੁਕਾਵਟ ਆ ਰਹੀ ਹੈ। ਐੱਸਐੱਸਪੀ ਨੂੰ ਈਮੇਲ ਰਾਹੀਂ ਮੰਗ ਕੀਤੀ ਗਈ ਹੈ ਕਿ ਡੈਮ ਅਤੇ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਇਸਦੇ ਨਾਲ ਹੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਬੀਬੀਐੱਮਬੀ ਦੀ ਪਟੀਸ਼ਨ ‘ਤੇ ਸੁਣਵਾਈ ਸ਼ੁਰੂ ਹੋ ਚੁੱਕੀ ਹੈ। ਬੀਬੀਐੱਮਬੀ ਦੀ ਮੰਗ ਹੈ ਕਿ ਡੈਮਾਂ ‘ਤੇ ਤਾਇਨਾਤ ਪੰਜਾਬ ਪੁਲਿਸ ਨੂੰ ਹਟਾਇਆ ਜਾਵੇ। ਦਾਅਵਾ ਕੀਤਾ ਜਾ ਰਿਹਾ ਹੈ ਕਿ ਭਾਖੜਾ ਡੈਮ ਦੇ ਗੇਟ ਖੋਲ੍ਹਵਾਉਣ ਲਈ ਹਰਿਆਣਾ ਵੱਲੋਂ ਤਣਾਅ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕਰਕੇ ਇਹ ਕੋਸ਼ਿਸ਼ਾਂ ਅਸਫਲ ਕਰ ਦਿੱਤੀਆਂ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।