ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨਾਲ ਬਦਸਲੂਕੀ ਕਰਨ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

TeamGlobalPunjab
2 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਚੰਡੀਗੜ੍ਹ ਪੁਲੀਸ ਵੱਲੋਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨਾਲ ਕੀਤੀ ਗਈ ਬਦਸਲੂਕੀ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਸੁਖਬੀਰ ਬਾਦਲ ਨੇ ਆਪਣੇ ਟਵੀਟਰ ਅਕਾਊਂਟ ‘ਤੇ ਇੱਕ ਟਵੀਟ ‘ਚ ਕਿਹਾ ,’ ਮੈਂ ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਨਾਲ ਕੀਤੀ ਗਈ ਬਦਸਲੂਕੀ ਲਈ ਚੰਡੀਗੜ੍ਹ ਪੁਲੀਸ ਦੇ ਉੱਚ ਅਹੁਦੇ ਦੀ ਨਿੰਦਾ ਕਰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲੀਸ ਕਰਮਚਾਰੀਆਂ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ।

- Advertisement -

ਸੁਖਬੀਰ ਸਿੰਘ ਬਾਦਲ ਨੇ ਆਪਣੇ ਟਵੀਟ ‘ਚ ਕਿਹਾ ਕਿ ਅਕਾਲੀ ਦਲ ਸੀਨੀਅਰ ਪੱਤਰਕਾਰ ਦਵਿੰਦਰ ਪਾਲ ਅਤੇ ਸਮੂਹ ਪੱਤਰਕਾਰ ਭਾਈਚਾਰੇ ਨਾਲ ਹਮੇਸ਼ਾ ਇਕਜੁਟਤਾ ਨਾਲ ਖੜ੍ਹਾ ਹੈ।

ਇਸ ਤੋਂ ਪਹਿਲਾਂ ਇਸ ਘਟਨਾ ਦੀ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਵੀ ਸਖਤ ਨਿੰਦਾ ਕੀਤੀ ਗਈ ਹੈ। ਪੱਤਰਕਾਰ ਯੂਨੀਅਨ ਵਲੋਂ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ। ਯੂਨੀਅਨ ਪ੍ਰਧਾਨ ਬਲਵਿੰਦਰ ਸਿੰਘ ਜੰਮੂ, ਸੱਕਤਰ ਜਨਰਲ ਪ੍ਰੀਤਮ ਰੁਪਾਲ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸਕੱਤਰ ਜੈ ਸਿੰਘ ਛਿੱਬਰ ਅਤੇ ਚੰਡੀਗੜ੍ਹ ਯੂਨਿਟ ਦੇ ਸੱਕਤਰ ਜਨਰਲ ਬਿੰਦੂ ਸਿੰਘ ਨੇ ਦੱਸਿਆ ਕਿ ਸੀਨੀਅਰ ਪੱਤਰਕਾਰ ਨੂੰ ਬੀਤੀ ਸ਼ਾਮ ਪੁਲਿਸ ਅਧਿਕਾਰੀਆਂ ਨੇ ਜ਼ਬਰਦਸਤੀ ਗੱਡੀ ਵਿੱਚ ਸੁੱਟ ਲਿਆ ਸੀ, ਜਦੋਂ ਉਹ ਘਰ  ਜਾ ਰਿਹਾ ਸੀ। ਯੂਨੀਅਨ ਦੇ ਆਗੂਆਂ ਚੰਡੀਗੜ੍ਹ ਪੁਲੀਸ ਦੇ ਡਾਇਰੈਕਟਰ ਜਨਰਲ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਗਈ ਹੈ ।

Share this Article
Leave a comment