ਚੰਡੀਗੜ੍ਹ: ਪੰਜਾਬ ਦੇ ਕੁਝ ਹਿੱਸਿਆਂ ਵਿੱਚ ਅੱਜ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਕੁਝ ਥਾਵਾਂ ‘ਤੇ ਗੜੇ ਵੀ ਪੈ ਸਕਦੇ ਹਨ। ਜ਼ਿਲ੍ਹਾ ਪਠਾਨਕੋਟ ਅਤੇ ਫ਼ਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਫਾਜ਼ਿਲਕਾ ਵਿੱਚ ਘੱਟੋ-ਘੱਟ ਤਾਪਮਾਨ 4.8 ਡਿਗਰੀ, ਫ਼ਿਰੋਜ਼ਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 5.7 ਡਿਗਰੀ, ਰੋਪੜ ਵਿੱਚ 5.9 ਡਿਗਰੀ, ਲੁਧਿਆਣਾ ਅਤੇ ਪਟਿਆਲਾ ਵਿੱਚ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪਠਾਨਕੋਟ ਜ਼ਿਲ੍ਹੇ ਦਾ ਵੱਧ ਤੋਂ ਵੱਧ ਤਾਪਮਾਨ 23.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈ ਰਿਹਾ ਹੈ। 28 ਦਸੰਬਰ ਤੋਂ 30 ਦਸੰਬਰ ਤੱਕ ਰਾਜ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਵੀ ਰਹੇਗੀ।
ਮੌਸਮ ਵਿਭਾਗ ਮੁਤਾਬਿਕ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਤਾਪਮਾਨ ‘ਚ ਗਿਰਾਵਟ ਆ ਸਕਦੀ ਹੈ ਅਤੇ ਪਹਾੜਾਂ ‘ਤੇ ਬਰਫਬਾਰੀ ਹੋਣ ਕਾਰਨ ਪਹਿਲਾਂ ਹੀ ਸੀਤ ਲਹਿਰ ਆਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।