ਚੰਡੀਗੜ੍ਹ ‘ਤੇ ਕੇਂਦਰ ਸਰਵਿਸ ਰੂਲਜ਼ ਲਾਗੂ ਕਰਨਾ ਤਾਨਾਸ਼ਾਹੀ ਕਰਾਰ: ਦਲਜੀਤ ਸਿੰਘ ਚੀਮਾ

TeamGlobalPunjab
1 Min Read

ਚੰਡੀਗੜ੍ਹ : ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਦੌਰੇ ‘ਤੇ ਹਨ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਤੇ ਚੰਡੀਗੜ੍ਹ ਮੁਲਾਜ਼ਮਾਂ ਨੂੰ ਕਈ ਤੋਹਫੇ ਵੀ ਦਿੱਤੇ ਗਏ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਹੁਣ ਕੇਂਦਰ ਦੇ ਸਰਵਿਸ ਰੂਲਜ਼ ਲਾਗੂ ਹੋਣਗੇ ਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਜਾਵੇਗਾ।

 ਇਸ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਨਵਾਂ ਵਿਵਾਦ ਛਿੜ ਗਿਆ ਹੈ। ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਕੇਂਦਰ ਸਰਕਾਰ ਦੇ ਇਸ ਕਦਮ ਦੀ ਅਲੋਚਨਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਅਕਾਲੀ ਆਗੂ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਰੂਲਜ਼ ਖਤਮ ਕਰ ਕੇ ਕੇਂਦਰ ਦੇ ਰੂਲ ਲਾਗੂ ਕਰਨ ਦੇ ਫ਼ੈਸਲੇ ਨੂੰ ਤਾਨਾਸ਼ਾਹੀ ਕਰਾਰ ਦਿੱਤਾ । ਉਨ੍ਹਾਂ ਨੇ ਇਸ ਫ਼ੈਸਲੇ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਨੇ ਚੰਡੀਗੜ੍ਹ ਉਤੇ ਪੰਜਾਬ ਦੇ ਦਾਅਵੇ ਨੂੰ ਹੌਲੀ-ਹੌਲੀ ਖ਼ਤਮ ਕਰਨ ਦੇ ਤਰੀਕੇ ਅਪਣਾਏ ਜਾ ਰਹੇ ਹਨ।ਬੀਬੀਐੱਮਬੀ ਤੋਂ ਬਾਅਦ ਪੰਜਾਬ ਦੇ ਹੱਕਾਂ ਨਾਲ ਇਹ ਇੱਕ ਹੋਰ ਵੱਡਾ ਧੱਕਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਲਦ ਇਹ ਫ਼ੈਸਲਾ ਵਾਪਸ ਲੈ ਕੇ ਪੰਜਾਬ ਸਰਵਿਸ ਰੂਲਜ਼ ਲਾਗੂ ਕਰੇ।

Share This Article
Leave a Comment