ਨਿਊਜ਼ ਡੈਸਕ: ਭਾਰਤ ਸਰਕਾਰ ਵਲੋਂ ਲੁਧਿਆਣਾ ਦੇ ਸੀਨੀਅਰ ਭਾਜਪਾ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੀ ਅਹਿਮ ਨਿਯੁਕਤੀ ਕੀਤੀ ਗਈ ਹੈ। ਕੇਂਦਰੀ ਸਮਾਜਿਕ ਨਿਆਂ ਅਤੇ ਸ਼ਕਤੀਕਰਨ ਮੰਤਰੀ ਡਾ ਵੀਰੇਂਦਰ ਕੁਮਾਰ ਵਲੋਂ ਉਨ੍ਹਾਂ ਦੇ ਅਧੀਨ ਰਾਸ਼ਟਰੀ ਸਮਾਜਿਕ ਰੱਖਿਆ ਵਿਭਾਗ (ਐੱਨ. ਆਈ. ਐਸ. ਡੀ.) ਦੇ ਮੈਂਬਰ ਵਜੋਂ ਨਿਯੁਕਤੀ ਕੀਤੀ ਗਈ ਹੈ।
ਪੂਰੇ ਭਾਰਤ ਦੇਸ਼ ਵਿਚ ਕੁੱਲ 4 ਮੈਂਬਰ ਹੀ ਨਿਯੁਕਤ ਕੀਤੇ ਜਾਂਦੇ ਹਨ। ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਪੰਜਾਬ ਨੂੰ (ਐਨ.ਆਈ. ਐਸ. ਡੀ.) ਸਮਾਜਕ ਨਿਆਂ ਤੇ ਸ਼ਕਤੀਕਰਨ ਮੰਤਰਾਲਾ (ਭਾਰਤ ਸਰਕਾਰ) ਵਿਚ ਨੁਮਾਇੰਦਗੀ ਮਿਲੀ ਹੈ।
ਸੁਖਵਿੰਦਰ ਸਿੰਘ ਬਿੰਦਰਾ ਪੰਜਾਬ ਭਾਜਪਾ ਦੇ ਯੁਵਾ ਆਗੂ ਅਤੇ ਪੰਜਾਬ ਯੂਥ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਸਾਬਕਾ ਚੇਅਰਮੈਨ ਰਹੇ ਹਨ। ਇਸ ਤੋਂ ਇਲਾਵਾ ਉਹ ਰੋਜ਼ਗਾਰ ਵਿਭਾਗ ਪੰਜਾਬ ਦੇ ਗਵਰਨਿੰਗ ਕੌਂਸਲ ਮੈਂਬਰ ਵੀ ਰਹੇ ਹਨ।
ਬਿੰਦਰਾ ਨੇ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਬੀਜੇਪੀ ਰਾਸ਼ਟਰੀ ਪ੍ਰਧਾਨ ਜੇ ਪੀ ਨੱਢਾ, ਕੇਂਦਰੀ ਜਲ ਸਕਤੀ ਮੰਤਰੀ ਗਜੇਂਦਰ ਸੇਖਾਵਤ, ਸਮਾਜਕ ਨਿਆਂ ਅਤੇ ਸ਼ਕਤੀਕਰਨ ਮੰਤਰਾਲਾ (ਭਾਰਤ ਸਰਕਾਰ) ਦੇ ਕੈਬਿਨੇਟ ਮਨਿਸਟਰ ਨਾਰਾਇਣ ਸਵਾਮੀ, ਪ੍ਰਤਿਭਾ ਭੌਮਿਕ ਰਾਮਦਾਸ ਅਠਾਲਵੇ, ਪੰਜਾਬ ਪ੍ਰਧਾਨ ਸੁਨੀਲ ਜਾਖੜ ਦਾ ਧਨਵਾਦ ਕੀਤਾ।