ਪੰਜਾਬ ਸਿੱਖਿਆ ਬੋਰਡ ਵੱਲੋਂ ਅਹਿਮ ਜਾਣਕਾਰੀ,12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਰੋਲ ਨੰਬਰ ਹੋਏ ਜਾਰੀ

Rajneet Kaur
2 Min Read

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 20-02-2023 ਤੋਂ ਸ਼ੁਰੂ ਹੋਣ ਜਾ ਰਹੀਆਂ ਹਨ ।ਜਿਸ ਦੇ ਲਈ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਇੰਟਰਨੈਟ ‘ਤੇ ਅਪਲੋਡ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਵਿੱਚ ਦਾਖ਼ਲੇ ਲਈ ਉਨ੍ਹਾਂ ਦੇ ਐਡਮਿਟ ਕਾਰਡ ਵੀ ਅਪਲੋਡ ਕਰ ਦਿੱਤੇ ਗਏ ਹਨ। ਰੈਗੂਲਰ ਅਤੇ ਓਪਨ ਸਕੂਲ ਦੇ ਵਿਦਿਆਰਥੀ ਸਕੂਲਾਂ ਦੀ ਲੌਗਇਨ ਆਈਡੀ ਤੋਂ ਆਪਣੇ ਰੋਲ ਨੰਬਰ ਪ੍ਰਾਪਤ ਕਰ ਸਕਣਗੇ ਅਤੇ ਵਿਦਿਆਰਥੀ ਆਪਣੇ ਸਕੂਲਾਂ ਨਾਲ ਸੰਪਰਕ ਕਰਕੇ ਰੋਲ ਨੰਬਰ ਪ੍ਰਾਪਤ ਕਰ ਸਕਦੇ ਹਨ। ਹਾਲਾਂਕਿ ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ ਬੋਰਡ ਦੀ ਵੈੱਬ ਸਾਈਟ ਤੋਂ ਡਾਉੂਨਲੋਡ ਕੀਤਾ ਜਾ ਸਕਦਾ ਹੈ।

ਪ੍ਰੀਖਿਆਵਾਂ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦਸਿਆ ਕਿ  ਜਿਨ੍ਹਾਂ ਪ੍ਰੀਖਿਆਰਥੀਆਂ ਨੇ ਪ੍ਰੀਖਿਆ ਦੇਣ ਲਈ ਫੀਸ ਭਰੀ ਹੋਵੇ ਪਰ ਉਨ੍ਹਾਂ ਦਾ ਰੋਲ ਨੰਬਰ ਬੋਰਡ ਦੀ ਵੈੱਬ-ਸਾਈਟ ਤੋਂ ਡਾਉਨਲੋਡ ਨਾ ਹੋ ਰਿਹਾ ਹੋਵੇ ਜਾਂ ਰੋਲ ਨੰਬਰ ਸਲਿਪ ਜਾਂ ਐਡਮਿਟ ਕਾਰਡ ਤੇ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ 17 ਫਰਵਰੀ 2023 ਤੱਕ ਤਰੁੱਟੀ ਦਰੁਸਤ ਕਰਵਾਉਣ ਲਈ ਮੁੱਖ ਦਫ਼ਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਪ੍ਰੀਖਿਆ ਸ਼ਾਖਾ ਦੇ ਸਬੰਧਤ ਕਰਮਚਾਰੀਆਂ ਨਾਲ ਸੰਪਰਕ ਕਰ ਕੇ ਆਪਣੀ ਤਰੁੱਟੀ ਦੂਰ ਕਰਵਾ ਸਕਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਖਰੇ ਤੌਰ ਤੇ ਕੋਈ ਵੀ ਰੋਲ ਨੰਬਰ ਸਲਿਪ ਡਾਕ ਰਾਹੀਂ ਨਹੀਂ ਭੇਜੇ ਜਾਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment