ਕਿਸਾਨ ਅੰਦੋਲਨ ਦੀ ਰੂਪ ਰੇਖਾ ਅੱਜ ਹੋਵੇਗੀ ਤੈਅ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੁਲਾਈ ਗਈ ਅਹਿਮ ਮੀਟਿੰਗ

TeamGlobalPunjab
1 Min Read

ਨਵੀਂ ਦਿੱਲੀ : ਖੇਤੀ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਅੰਦੋਲਨ ਨੂੰ ਚਲਦੇ ਹੋਏ 77 ਦਿਨ ਹੋ ਗਏ ਹਨ। ਇਸ ਦੌਰਾਨ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਡੈੱਡਲਾਕ ਦੀ ਸਥਿਤੀ ਬਣੀ ਹੋਈ ਹੈ। ਕਿਸਾਨ ਮੰਗ ਕਰ ਰਹੇ ਹਨ ਕਿ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਜਾਣ ਪਰ ਕੇਂਦਰ ਸਰਕਾਰ ਇਨ੍ਹਾਂ ਵਿਚ ਸਿਰਫ਼ ਸੋਧਾਂ ਕਰਨ ਦੇ ਲਈ ਹੀ ਤਿਆਰ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਅਹਿਮ ਮੀਟਿੰਗ ਬੁਲਾਈ ਗਈ ਹੈ, ਜੋ ਅੰਦੋਲਨ ਦੀ ਰੂਪ ਰੇਖਾ ਤੈਅ ਕਰੇਗਾ। ਇਹ ਬੈਠਕ ਦੁਪਹਿਰ 2 ਵਜੇ ਬੁਲਾਈ ਗਈ ਹੈ। ਕਿਸਾਨ ਜਥੇਬੰਦੀਆਂ ਦੇ ਲੀਡਰ ਵਿਚਾਰ ਚਰਚਾ ਕਰਨ ਤੋਂ ਬਾਅਦ ਕਈ ਵੱਡੇ ਫ਼ੈਸਲੇ ਲੈ ਸਕਦੇ ਹਨ।

ਬੀਤੇ ਦਿਨੀਂ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਹੋਈ ਕਿਸਾਨ ਮਹਾਪੰਚਾਇਤ ਦੌਰਾਨ ਵੀ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਸੀ ਕਿ ਹੁਣ ਕੇਂਦਰ ਸਰਕਾਰ ਖਿਲਾਫ ਅੰਦੋਲਨ ਇਕ ਸਿਸਟਮ ਦੇ ਹਿਸਾਬ ਨਾਲ ਚਲਾਇਆ ਜਾਵੇਗਾ। ਰਾਕੇਸ਼ ਟਿਕੈਤ ਨੇ ਇਹ ਵੀ ਕਿਹਾ ਸੀ ਕਿ ਹੁਣ ਅਗਲਾ ਟਾਰਗੇਟ 40 ਲੱਖ ਤੋਂ ਵੱਧ ਟਰੈਕਟਰ ਇਕੱਠੇ ਕਰਨਾ ਹੈ। ਜਿਸ ਬਾਬਤ ਦੇਸ਼ ਭਰ ਵਿੱਚ ਮਹਾਪੰਚਾਇਤਾਂ ਬੁਲਾਈਆਂ ਜਾਣਗੀਆਂ। ਇਸੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਸੰਯੁਕਤ ਮੋਰਚੇ ਦੀ ਮੀਟਿੰਗ ਤੋਂ ਬਾਅਦ ਅੰਦੋਲਨ ਨੂੰ ਹੋਰ ਤੇਜ਼ ਕਰਨ ਦੇ ਲਈ ਨਵੀਂ ਰਣਨੀਤੀ ਉਲੀਕ ਸਕਦੀਆਂ ਹਨ।

Share this Article
Leave a comment