ਪੰਜਾਬ ਕੈਬਿਨੇਟ ਦੀ ਅਹਿਮ ਬੈਠਕ, ਖੇਤੀ ਕਰਜ਼ਿਆਂ ਬਾਰੇ ਏਜੰਡਾ ਲਿਆਉਣ ਦੀ ਸੰਭਾਵਨਾ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਕੈਬਿਨੇਟ ਦੀ ਅੱਜ ਅਹਿਮ ਮੀਟਿੰਗ ਹੋਵੇਗੀ। ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਖੇਤੀ ਕਰਜ਼ਿਆਂ ਅਤੇ ਖੇਤੀ ਮਾਮਲਿਆਂ ਬਾਰੇ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਖੇਤੀ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਸਬੰਧੀ ਇੱਕ ਏਜੰਡਾ ਵੀ ਲਿਆ ਸਕਦੀ ਹੈ। ਹਲਾਂਕਿ ਇਸ ਗੱਲ ਦੀ ਕਿਸੇ ਵੀ ਮੰਤਰੀ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ।

ਦੇਸ਼ ਵਿੱਚ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਧਿਆਨ ‘ਚ ਰੱਖਦੇ ਹੋਏ ਪੰਜਾਬ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਇਸ ਬਾਬਤ ਵੀ ਗੱਲਬਾਤ ਕੀਤੀ ਜਾਵੇਗੀ। ਮੌਜੂਦਾ ਸਮੇਂ ਪੰਜਾਬ ਵਿੱਚ 3295 ਕੋਰੋਨਾ ਦੇ ਐਕਟਿਵ ਕੇਸ ਹਨ। ਨਵਾਂਸ਼ਹਿਰ ਵਿੱਚ ਹੁਣ ਤੱਕ 579 ਤੋਂ ਵੱਧ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ।

ਨਵਾਂਸ਼ਹਿਰ ਜ਼ਿਲ੍ਹਾ ਪ੍ਰਸ਼ਾਸਨ ਨੇ ਖ਼ਦਸ਼ਾ ਜਤਾਇਆ ਹੈ ਕਿ ਇੱਥੇ ਪਿਛਲੇ ਦੋ ਹਫ਼ਤਿਆਂ ਤੋਂ ਕੇਸ ਲਗਾਤਾਰ ਵਧ ਰਹੇ ਹਨ। ਨਵਾਂ ਸ਼ਹਿਰ ਪ੍ਰਸ਼ਾਸਨ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 538 ਮਰੀਜ਼ਾਂ ਨੂੰ ਘਰਾਂ ਦੇ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ। 273 ਕੋਰੋਨਾ ਦੇ ਮਰੀਜ਼ ਸਕੂਲਾਂ ਵਿਚੋਂ ਪਾਜ਼ਿਟਿਵ ਪਾਏ ਗਏ ਹਨ, ਜਿਨ੍ਹਾਂ ਵਿਚ ਬੱਚੇ, ਅਧਿਆਪਕ ਅਤੇ ਸਟਾਫ ਸ਼ਾਮਲ ਹੈ। 18 ਸਕੂਲਾਂ ਵਿੱਚ ਪਿਛਲੇ ਦਸ ਦਿਨਾਂ ਦੇ ਅੰਦਰ-ਅੰਦਰ 125 ਤੋਂ ਵੱਧ ਕੋਰੋਨਾ ਦੇ ਕੇਸ ਪਾਏ ਜਾ ਚੁੱਕੇ ਹਨ।

Share this Article
Leave a comment