ਚੰਡੀਗੜ੍ਹ: ਪੰਜਾਬ ਸਰਕਾਰ ਦੀ ਅੱਜ ਕੈਬਨਿਟ ਮੀਟਿੰਗ ਹੋਣ ਵਾਲੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਇਸ ਵਿਚ ਕਈ ਵੱਡੇ ਫੈਸਲਿਆਂ ਦੀ ਉਮੀਦ ਜਤਾਈ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਬੈਠਕ ਵਿਚ ਜੁਲਾਈ ਮਹੀਨੇ ਵਿਚ ਔਰਤਾਂ ਨੂੰ ‘ਮਾਵਾਂ-ਧੀਆਂ’ ਯੋਜਨਾ ਅਧੀਨ ਦਿੱਤੀ ਜਾਣ ਵਾਲੀ ਰਾਸ਼ੀ ਨੂੰ ਮਨਜ਼ੂਰੀ ਮਿਲ ਸਕਦੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਦੀ ਭਰਤੀ ਅਤੇ ਹੋਰ ਮਹੱਤਵਪੂਰਨ ਮੁੱਦਿਆਂ ‘ਤੇ ਵੀ ਫੈਸਲੇ ਲਏ ਜਾ ਸਕਦੇ ਹਨ।
ਸਰਕਾਰ ਹੁਣ ਚੋਣ ਮੋਡ ਵਿੱਚ ਦਾਖਲ ਹੋ ਗਈ ਹੈ। ਮੁੱਖ ਮੰਤਰੀ ਲਗਭਗ ਰੋਜ਼ਾਨਾ ਇੱਕ ਜਾਂ ਦੂਜੇ ਹਲਕੇ ਵਿੱਚ ਰੈਲੀਆਂ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਚਾਰ ਸਥਾਪਿਤ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਹ ਲੋਕਾਂ ਤੋਂ ਫੀਡਬੈਕ ਵੀ ਲੈ ਰਹੇ ਹਨ ਅਤੇ ਫੈਸਲੇ ਲੈਣ ਤੋਂ ਪਹਿਲਾਂ ਆਪਣੇ ਮੰਤਰੀ ਮੰਡਲ ਨਾਲ ਸੁਝਾਵਾਂ ‘ਤੇ ਚਰਚਾ ਕਰ ਰਹੇ ਹਨ। ਹਾਲ ਹੀ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ, ਜਿਨ੍ਹਾਂ ਦਾ ਉਦੇਸ਼ ਜਨਤਾ ਨਾਲ ਸਿੱਧਾ ਸੰਪਰਕ ਮਜ਼ਬੂਤ ਕਰਨਾ ਮੰਨਿਆ ਜਾਂਦਾ ਹੈ।
ਪਿਛਲੀ ਕੈਬਨਿਟ ਮੀਟਿੰਗ ‘ਚ, ਸਰਕਾਰ ਨੇ ਬੇਰੁਜ਼ਗਾਰ ਅਧਿਆਪਕਾਂ ਲਈ ਖਾਲੀ ਅਸਾਮੀਆਂ ਨੂੰ ਭਰਨ ਸੰਬੰਧੀ ਇੱਕ ਮਹੱਤਵਪੂਰਨ ਐਲਾਨ ਕੀਤਾ ਸੀ। ਇਸ ਵਾਰ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਨੌਜਵਾਨਾਂ, ਕਰਮਚਾਰੀਆਂ ਤੇ ਆਮ ਜਨਤਾ ਨਾਲ ਸਬੰਧਤ ਕਈ ਵੱਡੇ ਫੈਸਲੇ ਕਰ ਸਕਦੀ ਹੈ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਅੱਜ ਦੀ ਕੈਬਨਿਟ ਮੀਟਿੰਗ ‘ਤੇ ਟਿਕੀਆਂ ਹਨ, ਜਿੱਥੇ ਨਵੀਆਂ ਯੋਜਨਾਵਾਂ ਤੇ ਨੀਤੀਗਤ ਫੈਸਲਿਆਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

