ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 11 ਵਜੇ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ। ਜਿਸ ਵਿੱਚ ਉਦਯੋਗਪਤੀਆਂ ਨੂੰ ਵਿਸ਼ੇਸ਼ ਰਾਹਤ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਵਿੱਚ ਸਰਕਾਰ ਉਦਯੋਗਿਕ ਪ੍ਰਮੋਟਰਾਂ ਲਈ ਵਨ ਟਾਈਮ ਸੈਟਲਮੈਂਟ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਸਕਦੀ ਹੈ।
ਸਰਕਾਰ ਸਾਲ 2025-26 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ‘ਚ ਬਜਟ ਦਾ ਐਲਾਨ ਕਰ ਸਕਦੀ ਹੈ। ਇਹ ਸੈਸ਼ਨ ਮਾਰਚ ਦੇ ਅੰਤ ’ਚ ਸੱਦਿਆ ਜਾ ਸਕਦਾ ਹੈ ਕਿਉਂਕਿ ਮੈਂਬਰਾਂ ਨੂੰ ਅਪਣੇ ਸਵਾਲ ਤੇ ਹੋਰ ਮਤੇ ਆਦਿ ਦੇਣ ਲਈ 15 ਦਿਨ ਦਾ ਸਮਾਂ ਦੇਣ ਜ਼ਰੂਰੀ ਹੈ। ਪਿਛਲੇ ਦਿਨੀ ਹੋਏ ਦੋ ਦਿਨ ਦੇ ਵਿਸ਼ੇਸ਼ ਸੈਸ਼ਨ ਦੇ ਉਠਾਣ ਸਬੰਧੀ ਬੀਤੇ ਦਿਨ ਸਰਕਾਰ ਕਾਰਵਾਈ ਕਰ ਕੇ ਰਾਜਪਾਲ ਨੂੰ ਰਾਜਪਾਲ ਨੂੰ ਪੱਤਰ ਭੇਜ ਚੁੱਕੀ ਹੈ, ਜੋ ਨਵਾਂ ਸੈਸ਼ਨ ਬੁਲਾਉਣ ਲਈ ਜ਼ਰੂਰੀ ਹੈ।ਮੰਤਰੀ ਮੰਡਲ ਦੀ ਇਸ ਮੀਟਿੰਗ ’ਚ ਜੰਗੀ ਪੱਧਰ ’ਤੇ ਚੱਲ ਰਹੀ ਨਸ਼ਾ ਵਿਰੋਧੀ ਮਹਿੰਮ ਦਾ ਜਾਇਜ਼ਾ ਲੈ ਕੇ ਇਸ ਦੀ ਕਾਰਵਾਈ ’ਚ ਹੋਰ ਤੇਜ਼ੀ ਲਿਆਉਣ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਕਿਸਾਨਾਂ ਦੀ ਸੂਬਾ ਸਰਕਾਰ ਨਾਲ ਸਬੰਧਤ ਮੰਗਾਂ ਬਾਰੇ ਵੀ ਮੀਟਿੰਗ ’ਚ ਚਰਚਾ ਹੋਵੇਗੀ।
ਉਦਯੋਗਿਕ ਪ੍ਰਮੋਟਰ ਲੰਬੇ ਸਮੇਂ ਤੋਂ ਬਕਾਇਆ ਰਾਸ਼ੀ ਜਮ੍ਹਾਂ ਕਰਵਾਉਣ ਲਈ ਰਾਹਤ ਦੀ ਮੰਗ ਕਰ ਰਹੇ ਸਨ, ਜਿਸ ਕਾਰਨ ਸਰਕਾਰ ਵੱਲੋਂ ਓ.ਟੀ.ਐਸ ਸਕੀਮ ਦੀ ਤਜਵੀਜ਼ ਤਿਆਰ ਕੀਤੀ ਗਈ ਸੀ, ਜਿਸ ਦਾ ਸਿੱਧਾ ਲਾਭ 1145 ਪ੍ਰਮੋਟਰਾਂ ਨੂੰ ਮਿਲੇਗਾ। ਇਹ ਸਕੀਮ ਮੂਲ ਭੁਗਤਾਨ ਅਤੇ ਹੋਰ ਖਰਚਿਆਂ ਵਿੱਚ ਦੇਰੀ ਨਾਲ ਨਜਿੱਠਣ ਲਈ ਸ਼ੁਰੂ ਕੀਤੀ ਜਾ ਰਹੀ ਹੈ। ਸਨਅਤਕਾਰ ਪਿਛਲੇ ਲੰਮੇ ਸਮੇਂ ਤੋਂ ਸੂਬਾ ਸਰਕਾਰ ਤੋਂ ਇਸ ਸਬੰਧੀ ਮੰਗ ਕਰ ਰਹੇ ਸਨ। ਜਿਨ੍ਹਾਂ ਸਨਅਤਕਾਰਾਂ ਨੂੰ ਪਿਛਲੇ ਪੰਜ ਸਾਲਾਂ ਵਿੱਚ ਪਲਾਟ ਅਲਾਟ ਕੀਤੇ ਗਏ ਸਨ, ਉਨ੍ਹਾਂ ਦੇ ਬਕਾਏ ਕਲੀਅਰ ਕਰਨ ਵਿੱਚ ਮਦਦ ਮਿਲੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।