ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

Rajneet Kaur
1 Min Read

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸੋਮਵਾਰ ਨੂੰ ਦੁਪਹਿਰ 12 ਵਜੇ ਸਿਵਲ ਸਕੱਤਰੇਤ ਦੇ ਕਮੇਟੀ ਰੂਮ ’ਚ ਹੋਵੇਗੀ। ਇਸ ਦੌਰਾਨ ਮੰਤਰੀ ਮੰਡਲ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਨਵੀਆਂ ਸਕੀਮਾਂ ਤੋਂ ਇਲਾਵਾ ਸੂਬੇ ਦੇ ਵਿਕਾਸ ਲਈ ਵਿਧਾਨ ਸਭਾ ਸੈਸ਼ਨ ਵਿੱਚ ਕਿਹੜੀਆਂ ਤਜਵੀਜ਼ਾਂ ‘ਤੇ ਮੋਹਰ ਲਗਾਈ ਜਾ ਸਕਦੀ ਹੈ, ਇਸ ਬਾਰੇ ਚਰਚਾ ਕੀਤੀ ਜਾਵੇਗੀ।

ਮੀਟਿੰਗ ’ਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ’ਚ ਗ਼ੈਰ ਸਿੱਖਿਅਕ ਕੰਮ ਤੇ ਸਕੂਲਾਂ ਦਾ ਓਵਰਆਲ ਕੰਮ ਦੇਖਣ ਲਈ ਮੈਨੇਜਰ ਲਾਉਣ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਲੇਬਰ ਤੇ ਟਰਾਂਸਪੋਰਟ ਨਾਲ ਸਬੰਧਤ ਨੀਤੀ ‘ਤੇ ਵੀ  ਚਰਚਾ ਹੋ ਸਕਦੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment