10ਵੀਂ-12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਵੈੱਬਸਾਈਟ ‘ਤੇ ਅਪਲੋਡ ਹੋਏ ਰੋਲ ਨੰਬਰ

Rajneet Kaur
2 Min Read

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਓਪਨ ਸਕੂਲ, ਕਾਰਗੁਜ਼ਾਰੀ ਸੁਧਾਰਨ ਲਈ ਵਾਧੂ ਵਿਸ਼ੇ ਅਤੇ ਰੀ-ਅਪੀਅਰ ਅਤੇ ਕੰਪਾਰਟਮੈਂਟ ਦੀਆਂ ਪ੍ਰੀਖਿਆਵਾਂ ਵੀ ਕਰਵਾਈਆਂ ਜਾਣਗੀਆਂ। ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਸਾਰੇ ਉਮੀਦਵਾਰਾਂ ਦੇ ਰੋਲ ਨੰਬਰ (ਐਡਮਿਟ ਕਾਰਡ) ਸਕੂਲਾਂ ਦੀ ਲਾਗਇਨ ਆਈਡੀ ਅਤੇ ਸਿੱਖਿਆ ਬੋਰਡ ਦੀ ਵੈੱਬਸਾਈਟ https://www.pseb.ac.in/ ‘ਤੇ ਅਪਲੋਡ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਦਸਿਆ ਕਿ ਸਾਰੇ ਸਕੂਲਾਂ ਦੇ ਮੁਖੀ ਆਪਣੇ ਸਕੂਲਾਂ ਨਾਲ ਸਬੰਧਤ ਰੈਗੂਲਰ ਅਤੇ ਓਪਨ ਸਕੂਲ ਦੇ ਉਮੀਦਵਾਰਾਂ ਦੇ ਰੋਲ ਨੰਬਰ ਤੁਰੰਤ ਸਕੂਲ ਦੀ ਲਾਗਇਨ ਆਈ.ਡੀ. ਤੋਂ ਡਾਊਨਲੋਡ ਕਰਕੇ ਉਮੀਦਵਾਰਾਂ ਨੂੰ ਮੁਹੱਈਆ ਕਰਵਾਉਣਗੇ ਅਤੇ ਵਾਧੂ ਵਿਸ਼ਿਆਂ ਵਿੱਚ ਕਾਰਗੁਜ਼ਾਰੀ ਵਧਾਉਣ ਲਈ, ਕੰਪਾਰਟਮੈਂਟ ਲਈ ਪ੍ਰੀਖਿਆ ਦੇਣ ਵਾਲੇ ਉਮੀਦਵਾਰ ਆਪਣਾ ਰੋਲ ਨੰਬਰ ਸਿੱਖਿਆ ਬੋਰਡ ਦੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਣਗੇ।

ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕੋਈ ਵੱਖਰੀ ਰੋਲ ਨੰਬਰ ਸਲਿੱਪ (ਐਡਮਿਟ ਕਾਰਡ) ਡਾਕ ਰਾਹੀਂ ਨਹੀਂ ਭੇਜੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਰੋਲ ਨੰਬਰ ਸਲਿੱਪ (ਐਡਮਿਟ ਕਾਰਡ) ਵਿਚ ਕੋਈ ਤਰੁੱਟੀ ਪਾਈ ਜਾਂਦੀ ਹੈ, ਤਾਂ ਉਸ ਤਰੁੱਟੀ ਨੂੰ ਦਰੁਸਤ ਕਰਵਾਉਣ ਲਈ ਸਬੰਧਤ ਉਮੀਦਵਾਰ 12 ਫਰਵਰੀ ਤਕ ਮੁਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment