ਨਵੀਂ ਦਿੱਲੀ : – ਬਾਈਪਾਸ ਸਰਜਰੀ ਤੋਂ ਬਾਅਦ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਸਿਹਤ ਠੀਕ ਹੋ ਰਿਹੀ ਹੈ ਤੇ ਉਨ੍ਹਾਂ ਨੂੰ ਏਮਜ਼ ‘ਚ ਆਈਸੀਯੂ ਦੇ ਵਿਸ਼ੇਸ਼ ਸੈੱਲ ‘ਚ ਸ਼ਿਫਟ ਕੀਤਾ ਗਿਆ ਹੈ। ਡਾਕਟਰ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੇ ਹਨ ਤੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ।
ਦੱਸ ਦਈਏ ਪਿਛਲੇ ਹਫਤੇ ਸਿਹਤ ਵਿਗੜਣ ਕਰਕੇ ਰਾਸ਼ਟਰਪਤੀ ਨੂੰ ਹਸਪਤਾਲ ਭਰਤੀ ਕਰਵਾਇ ਗਿਆ ਸੀ, ਜਿੱਥੇ ਉਹਨਾਂ ਦੀ 30 ਮਾਰਚ ਨੂੰ ਏਮਜ਼ ‘ਚ ਰਾਸ਼ਟਰਪਤੀ ਦੀ ਬਾਈਪਾਸ ਸਰਜਰੀ ਕੀਤੀ ਗਈ ਸੀ।