ਇਮਰਾਨ-ਬੁਸ਼ਰਾ ਬੀਬੀ ਦਾ ਵਿਆਹ ਗੈਰ-ਇਸਲਾਮਿਕ’, ਪਾਕਿ ਅਦਾਲਤ ਨੇ ਦੋਵਾਂ ਨੂੰ ਸੁਣਾਈ 7 ਸਾਲ ਦੀ ਸਜ਼ਾ

Rajneet Kaur
2 Min Read

ਨਿਊਜ਼ ਡੈਸਕ: ਪਾਕਿਸਤਾਨ ਦੀ ਇਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਵਿਆਹ ਦੇ ਮਾਮਲੇ ’ਚ 7 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਮਰਾਨ ਅਤੇ ਬੁਸ਼ਰਾ ਬੀਬੀ ਨੂੰ ‘ਗੈਰ-ਇਸਲਾਮਿਕ ਵਿਆਹ’ ਮਾਮਲੇ ‘ਚ ਸੱਤ-ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਸ ਵਿਆਹ ਨੂੰ ਅਦਾਲਤ ਨੇ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਤੋਸ਼ਾਖਾਨਾ ਮਾਮਲੇ ਵਿੱਚ ਇਮਰਾਨ ਪਹਿਲਾਂ ਹੀ ਜੇਲ੍ਹ ਵਿੱਚ ਹੈ।

ਦੱਸਿਆ ਗਿਆ ਹੈ ਕਿ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਮਰਾਨ ਦੇ ਇਸਲਾਮਾਬਾਦ ਸਥਿਤ ਘਰ ‘ਬਨੀ ਗਾਲਾ’ ‘ਚ ਰੱਖਿਆ ਜਾਵੇਗਾ। ਅਤੇ ਇਸ ਘਰ ਦੇ ਇੱਕ ਹਿੱਸੇ ਨੂੰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਸ ਨੇ ਆਤਮ ਸਮਰਪਣ ਵੀ ਕਰ ਦਿੱਤਾ ਹੈ। ਅਦਾਲਤ ਨੇ ਇਹ ਫੈਸਲਾ ਅਦਿਆਲਾ ਜੇਲ ‘ਚ ਬੰਦ ਇਮਰਾਨ ਖਾਨ ਦੇ ਵਿਆਹ ਨੂੰ ਲੈ ਕੇ ਦਾਇਰ ਮਾਮਲੇ ‘ਤੇ ਸੁਣਵਾਈ ਕਰਦੇ ਹੋਏ ਦਿੱਤਾ ਹੈ। ਇਸ ਨੂੰ ਗੈਰ-ਇਸਲਾਮਿਕ ਵਿਆਹ ਕਰਾਰ ਦਿੱਤਾ ਗਿਆ ਸੀ ਅਤੇ ਮਾਮਲੇ ਵਿੱਚ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਸੀ।ਇਸ ਤੋਂ ਇਲਾਵਾ ਦੋਵਾਂ ‘ਤੇ 5-5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਫੈਸਲਾ ਸੁਣਾਏ ਜਾਣ ਸਮੇਂ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਅਦਾਲਤ ਵਿੱਚ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment