ਪਾਕਿਸਤਾਨ ਦੇ PM ਇਮਰਾਨ ਖਾਨ ਨੂੰ ਲੱਗੇਗਾ ਦੋਹਰਾ ਝਟਕਾ! ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ਵੀ ਖ਼ਤਰੇ ਵਿੱਚ

TeamGlobalPunjab
3 Min Read

ਲਾਹੌਰ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦੋਹਰਾ ਝਟਕਾ ਲੱਗਦਾ ਦਿਖ ਰਿਹਾ ਹੈ। ਇੱਕ ਪਾਸੇ ਜਿੱਥੇ ਵਿਰੋਧੀ ਧਿਰ ਅੱਜ ਸੰਸਦ ਵਿੱਚ ਉਸ ਖ਼ਿਲਾਫ਼ ਬੇਭਰੋਸਗੀ ਦਾ ਮਤਾ ਲਿਆਉਣ ਜਾ ਰਹੀ ਹੈ, ਉੱਥੇ ਹੀ ਦੇਸ਼ ਦੇ ਸਭ ਤੋਂ ਵੱਡੇ ਸੂਬੇ ਪੰਜਾਬ ਦੀ ਸਰਕਾਰ ਵੀ ਸੰਕਟ ਵਿੱਚ ਘਿਰਦੀ ਨਜ਼ਰ ਆ ਰਹੀ ਹੈ। ਵਿਰੋਧੀ ਪਾਰਟੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਦੇ ਅਸਤੀਫੇ ਦੀ ਮੰਗ ਕੀਤੀ ਹੈ। ਇੰਨਾ ਹੀ ਨਹੀਂ ਵਿਰੋਧੀ ਧਿਰ ਵੱਲੋਂ ਉਨ੍ਹਾਂ ਖਿਲਾਫ਼ ਬੇਭਰੋਸਗੀ ਮਤਾ ਵੀ ਪੇਸ਼ ਕੀਤਾ ਗਿਆ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਸੰਸਦ ਮੈਂਬਰ ਸਮੀਉੱਲ੍ਹਾ ਖਾਨ ਨੇ ਕਿਹਾ ਕਿ ਸਾਂਝੇ ਵਿਰੋਧੀ ਧਿਰ ਨੇ ਸੋਮਵਾਰ ਨੂੰ ਉਸਮਾਨ ਬੁਜ਼ਦਾਰ ਵਿਰੁੱਧ ਬੇਭਰੋਸਗੀ ਮਤਾ ਵੀ ਪੇਸ਼ ਕੀਤਾ ਹੈ।

ਪੰਜਾਬ ਪਾਕਿਸਤਾਨ ਦਾ ਸਭ ਤੋਂ ਵੱਡਾ ਸੂਬਾ ਹੈ ਅਤੇ ਇਸ ਨੂੰ ਕੇਂਦਰ ਸਰਕਾਰ ਦੇ ਗਠਨ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ। ਪੰਜਾਬ ਵਿੱਚ ਇਮਰਾਨ ਖ਼ਾਨ ਦੀ ਤਹਿਰੀਕ-ਏ-ਇਨਸਾਫ਼ ਪਾਰਟੀ ਤਿੰਨ ਸਾਲਾਂ ਤੋਂ ਸਰਕਾਰ ਵਿੱਚ ਹੈ, ਪਰ ਉਸ ਕੋਲ ਬਹੁਮਤ ਤੋਂ ਸਿਰਫ਼ 12 ਵਿਧਾਇਕ ਹਨ। ਅਜਿਹੇ ‘ਚ ਸਰਕਾਰ ‘ਤੇ ਸੰਕਟ ਦੀ ਸਥਿਤੀ ਪੈਦਾ ਹੋ ਸਕਦੀ ਹੈ। ਵਿਰੋਧੀ ਨੇਤਾਵਾਂ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਇਮਰਾਨ ਖਾਨ ਦੀ ਪਾਰਟੀ ਪੀਟੀਆਈ ਦੇ 20 ਅਸੰਤੁਸ਼ਟ ਨੇਤਾਵਾਂ ਦਾ ਸਮਰਥਨ ਹਾਸਲ ਹੈ। ਅਜਿਹੇ ਵਿੱਚ ਪੰਜਾਬ ਵਿੱਚ ਪੀਟੀਆਈ ਦੀ ਸਰਕਾਰ ਬੇਭਰੋਸਗੀ ਮਤੇ ਵਿੱਚ ਪੈ ਸਕਦੀ ਹੈ। ਇਹੀ ਕਾਰਨ ਹੈ ਕਿ ਵਿਰੋਧੀ ਧਿਰ ਦੇ ਨੇਤਾ ਇਮਰਾਨ ਖਾਨ ਸਰਕਾਰ ਤੋਂ ਇਲਾਵਾ ਪੰਜਾਬ ਵੱਲ ਧਿਆਨ ਦੇ ਰਹੇ ਹਨ।

ਜ਼ਿਕਰਯੋਗ ਹੈ ਕਿ ਅੱਜ ਪਾਕਿਸਤਾਨ ਦੀ ਸੰਸਦ ‘ਚ ਇਮਰਾਨ ਖਾਨ ਸਰਕਾਰ ਖਿਲਾਫ਼ ਬੇਭਰੋਸਗੀ ਮਤਾ ਪੇਸ਼ ਹੋਣ ਜਾ ਰਿਹਾ ਹੈ। ਪਾਕਿਸਤਾਨ ਦੀ ਸੰਸਦ ਦੇ ਕੁੱਲ 342 ਮੈਂਬਰ ਹਨ, ਜਿਨ੍ਹਾਂ ਵਿੱਚੋਂ ਸੱਤਾ ਵਿੱਚ ਬਣੇ ਰਹਿਣ ਲਈ 172 ਸੰਸਦ ਮੈਂਬਰਾਂ ਦਾ ਸਮਰਥਨ ਜ਼ਰੂਰੀ ਹੈ। ਇਮਰਾਨ ਖਾਨ ਨੇ ਬੇਭਰੋਸਗੀ ਮਤੇ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਇਸਲਾਮਾਬਾਦ ਵਿੱਚ ਇੱਕ ਵੱਡੀ ਰੈਲੀ ਵੀ ਕੀਤੀ।

ਇਸ ‘ਚ ਉਨ੍ਹਾਂ ਨੇ ਕਿਹਾ ਸੀ ਕਿ ਇਮਰਾਨ ਖਾਨ ਅੱਜ ਤੱਕ ਕਿਸੇ ਅੱਗੇ ਨਹੀਂ ਝੁਕਿਆ। ਜਦੋਂ ਤੱਕ ਮੇਰੇ ਸਰੀਰ ਵਿੱਚ ਖੂਨ ਹੈ, ਮੈਂ ਆਪਣੀ ਕੌਮ ਨੂੰ ਕਿਸੇ ਅੱਗੇ ਝੁਕਣ ਨਹੀਂ ਦਿਆਂਗਾ। ਇਮਰਾਨ ਖਾਨ ਨੇ ਉਨ੍ਹਾਂ ਤੋਂ ਪਹਿਲਾਂ ਪਾਕਿਸਤਾਨ ‘ਚ ਸੱਤਾ ਸੰਭਾਲਣ ਵਾਲਿਆਂ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਸਾਡੇ ਦੇਸ਼ ਦੀ ਸੱਤਾ ‘ਤੇ ਕਾਬਜ਼ ਹੋਣ ਵਾਲੇ ਨਾਕਾਮਯਾਬ ਹਨ ਅਤੇ ਇਸ ਕਾਰਨ ਦੇਸ਼ ਪਿੱਛੇ ਰਹਿ ਗਿਆ ਹੈ, ਜਦਕਿ ਭਾਰਤ ਅੱਗੇ ਨਿਕਲ ਗਿਆ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment