ਚੋਣ ਨਤੀਜਿਆਂ ਵਿਚਾਲੇ ਇਮਰਾਨ ਖਾਨ ਨੂੰ ਰਾਹਤ, ਅਦਾਲਤ ਨੇ 12 ਮਾਮਲਿਆਂ ‘ਚ ਦਿੱਤੀ ਜ਼ਮਾਨਤ

Prabhjot Kaur
2 Min Read

ਨਿਊਜ਼ ਡੈਸਕ: ਪਾਕਿਸਤਾਨ ਤਹਿਰੀਕ-ਏ-ਇੰਸਾਫ (ਪੀਟੀਆਈ) ਦੇ ਮੁਖੀ ਇਮਰਾਨ ਖਾਨ ਅਤੇ ਉਨ੍ਹਾਂ ਦੇ ਸਮਰਥਕਾਂ ਲਈ ਵੱਡੀ ਖੁਸ਼ਖਬਰੀ ਆਈ ਹੈ। ਜਿੱਥੇ ਇੱਕ ਪਾਸੇ ਆਮ ਚੋਣਾਂ ‘ਚ ਜ਼ਿਆਦਾਤਰ ਸੀਟਾਂ ‘ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ, ਜਿਨ੍ਹਾਂ ‘ਚੋਂ ਜ਼ਿਆਦਾ ਇਮਰਾਨ ਖਾਨ ਦੀ ਪਾਰਟੀ ਦੇ ਸਮਰਥਨ ‘ਚ ਹਨ, ਉੱਥੇ ਹੀ ਦੂਜੇ ਪਾਸੇ ਪਾਕਿਸਤਾਨ ਦੀ ਅੱਤਵਾਦ ਵਿਰੋਧੀ ਅਦਾਲਤ ਨੇ ਇਮਰਾਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ।

ਜਾਣਕਾਰੀ ਮੁਤਾਬਕ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਪਿਛਲੇ ਸਾਲ ਮਈ ‘ਚ ਫੌਜੀ ਟਿਕਾਣਿਆਂ ‘ਤੇ ਹਮਲਿਆਂ ਨਾਲ ਜੁੜੇ 12 ਮਾਮਲਿਆਂ ‘ਚ ਜ਼ਮਾਨਤ ਮਿਲ ਚੁੱਕੀ ਹੈ। ਇਮਰਾਨ ਅਤੇ ਉਸ ਦੀ ਪਾਰਟੀ ਦੇ ਕਈ ਨੇਤਾਵਾਂ ‘ਤੇ ਪਿਛਲੇ ਸਾਲ 9 ਮਈ ਨੂੰ ਹੋਈ ਹਿੰਸਾ ਦੇ ਸਬੰਧ ਵਿਚ ‘ਈ ਮਾਮਲਿਆਂ ਵਿਚ ਮੁਕੱਦਮਾ ਚਲਾਇਆ ਜਾ ਰਿਹਾ ਹੈ, ਜਿਸ ਨੇ ਪੂਰੇ ਪਾਕਿਸਤਾਨ ‘ਚ ਮੁੱਖ ਫੌਜੀ ਅਦਾਰਿਆਂ ਨੂੰ ਨੁਕਸਾਨ ਪਹੁੰਚਾਇਆ ਸੀ।

ਇਮਰਾਨ ਖਾਨ ਨੂੰ ਅਰਧ ਸੈਨਿਕ ਬਲਾਂ ਨੇ ਇਸਲਾਮਾਬਾਦ ‘ਚ ਗ੍ਰਿਫਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ। ਇਸ ਦੌਰਾਨ ਰਾਵਲਪਿੰਡੀ ਵਿੱਚ ਆਰਮੀ ਹੈੱਡਕੁਆਰਟਰ ਸਮੇਤ 20 ਤੋਂ ਵੱਧ ਫੌਜੀ ਅਦਾਰਿਆਂ ਅਤੇ ਹੋਰ ਇਮਾਰਤਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਇਸ ਦੇ ਨਾਲ ਹੀ ਲਾਹੌਰ ਦੇ ਕੋਰ ਕਮਾਂਡਰ ਦੇ ਘਰ, ਅਸਕਰੀ ਟਾਵਰ, ਸ਼ਾਦਮਾਨ ਪੁਲਿਸ ਸਟੇਸ਼ਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ। ਇਸ ਤੋਂ ਇਲਾਵਾ ਇਮਰਾਨ ਖਾਨ ਦੀ ਜ਼ਮਾਨ ਪਾਰਕ ਸਥਿਤ ਰਿਹਾਇਸ਼ ਦੇ ਬਾਹਰ ਪੁਲਿਸ ਮੁਲਾਜ਼ਮਾਂ ‘ਤੇ ਹਮਲਾ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment