ਨਿਊਜ਼ ਡੈਸਕ: ਪਾਕਿਸਤਾਨ ਦੇ ਇਸਲਾਮਾਬਾਦ ਵਿੱਚ ਇੱਕ ਅੱਤਵਾਦ ਵਿਰੋਧੀ ਅਦਾਲਤ ਨੇ ਵੀਰਵਾਰ ਨੂੰ ਪੀਟੀਆਈ ਦੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਰਾਜਧਾਨੀ ਵਿੱਚ ਇੱਕ ਰੈਲੀ ਦੌਰਾਨ ਇੱਕ ਮਹਿਲਾ ਜੱਜ ਬਾਰੇ ਕੀਤੀਆਂ ਵਿਵਾਦਤ ਟਿੱਪਣੀਆਂ ਲਈ ਦਰਜ ਇੱਕ ਮਾਮਲੇ ਵਿੱਚ ਵੀਰਵਾਰ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।
ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਾਰਟੀ ‘ਪੀਟੀਆਈ’ ਦੇ ਚੋਟੀ ਦੇ ਆਗੂਆਂ ਖਿਲਾਫ ਦੇਸ਼ ਦੀ ਰਾਜਧਾਨੀ ਇਸਲਾਮਾਬਾਦ ‘ਚ ਜਨਤਕ ਸਮਾਗਮਾਂ ਦੇ ਆਯੋਜਨ ‘ਤੇ ਪਾਬੰਦੀ ਦੀ ਉਲੰਘਣਾ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਮਰਾਨ ਨੇ 20 ਅਗਸਤ ਨੂੰ ਇਸਲਾਮਾਬਾਦ ਵਿੱਚ ਇੱਕ ਵਿਰੋਧ ਸਭਾ ਨੂੰ ਸੰਬੋਧਨ ਕੀਤਾ ਸੀ।
ਪੁਲਿਸ ਨੇਪਾਰਟੀ ਲੀਡਰਸ਼ਿਪ ਨੂੰ ਧਾਰਾ 144 ਦੀ ਉਲੰਘਣਾ ਕਰਨ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਇਸਲਾਮਾਬਾਦ ਦੇ ਆਬਪਾਰਾ ਪੁਲਿਸ ਸਟੇਸ਼ਨ ਵਿੱਚ ਕੇਸ ਦਰਜ ਕੀਤਾ। ਐਫਆਈਆਰ ਵਿੱਚ 69 ਸਾਲਾ ਇਮਰਾਨ ਖ਼ਾਨ ਤੋਂ ਇਲਾਵਾ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਕਈ ਆਗੂਆਂ ਨੂੰ ਵੀ ਨਾਮਜ਼ਦ ਕੀਤਾ।
ਇਸ ਤੋਂ ਪਹਿਲਾਂ ਇਸਲਾਮਾਬਾਦ ਹਾਈਕੋਰਟ ਨੇ ਇੱਥੇ ਇੱਕ ਰੈਲੀ ਦੌਰਾਨ ਮਹਿਲਾ ਜੱਜ ਬਾਰੇ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ ‘ਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.