ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪਾਸ, ਮੁਲਕ ਛੱਡ ਕੇ ਜਾਣ ’ਤੇ ਵੀ ਰੋਕ

TeamGlobalPunjab
1 Min Read

ਇਸਲਾਮਾਬਾਦ: ਪਾਕਿਸਤਾਨ ਦੀ ਨੈਸ਼ਨਲ ਅਸੈਂਬਲੀ ਵਿੱਚ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਪਾਸ ਹੋ ਗਿਆ ਹੈ। ਮਤੇ ਦੇ ਹੱਕ ਵਿੱਚ 172 ਵੋਟਾਂ ਪਈਆਂ ਹਨ। ਜਿਸ ਤੋਂ ਬਾਅਦ ਹੁਣ ਇਮਰਾਨ ਖ਼ਾਨ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਛੱਡਣਾ ਪਵੇਗਾ। ਵਿਰੋਧੀ ਧਿਰ ਨੇ ਮੁਲਕ ਦੇ ਅਗਲੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਸ਼ਾਹਬਾਜ਼ ਸ਼ਰੀਫ਼ ਦਾ ਨਾਮ ਸੁਝਾਇਆ ਹੈ, ਜਿਸ ‘ਤੇ ਅੱਜ ਮੋਹਰ ਵੀ ਲੱਗ ਸਕਦੀ ਹੈ।

ਰਿਪੋਰਟਾਂ ਮੁਤਾਬਕ ਵੋਟਿੰਗ ਦੇ ਨਤੀਜੇ ਸਾਹਮਣੇ ਆਉਣ ਤੋਂ ਪਹਿਲਾਂ ਹੀ ਇਮਰਾਨ ਖ਼ਾਨ ਪ੍ਰਧਾਨ ਮੰਤਰੀ ਹਾਊਸ ਤੋਂ ਨਿਕਲ ਗਏ ਸਨ। ਇਸੇ ਦੌਰਾਨ ਇਸਲਾਮਾਬਾਦ ਹਾਈ ਕੋਰਟ ’ਚ ਇਮਰਾਨ ਖ਼ਾਨ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਗਈ ਜਿਸ ’ਤੇ ਸੁਣਵਾਈ 11 ਅਪਰੈਲ ਨੂੰ ਹੋਵੇਗੀ। ਇਮਰਾਨ ਖ਼ਾਨ ਦੇ ਮੁਲਕ ਛੱਡ ਕੇ ਜਾਣ ’ਤੇ ਵੀ ਰੋਕ ਲਗਾ ਦਿੱਤੀ ਗਈ ਹੈ।

ਇਮਰਾਨ ਖ਼ਾਨ 2018 ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਤੌਰ ‘ਤੇ ਸੇਵਾਵਾ ਨਿਭਾ ਰਹੇ ਸਨ।

ਇਮਰਾਨ ਤੋਂ ਪਹਿਲਾਂ ਵੀ ਦੇਸ਼ ਦੇ ਜਿੰਨੇ ਪ੍ਰਧਾਨ ਮੰਤਰੀ ਹੋਏ ਹਨ ਉਨ੍ਹਾਂ ਨੂੰ ਕਿਸੇ ਨਾ ਕਿਸੇ ਕਾਰਨ ਆਪਣਾ ਅਹੁਦਾ ਛੱਡਣਾ ਪਿਆ ਸੀ ਜਾਂ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment