“ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਆ॥” ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਦੇ ਸਹਿਯੋਗ ਨਾਲ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਜਾ ਰਿਹਾ ਹੈ। ਇਸ ਮੌਕੇ ਜਿੱਥੇ ਪੰਜਾਬ ਦੇ ਵੱਡੇ ਸਿਆਸਤਦਾਨ ਪਾਕਿਸਤਾਨ ਜਾ ਰਹੇ ਹਨ ਉੱਥੇ ਹੀ ਹੁਣ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵੀ ਕਰਤਾਰਪੁਰ ਸਾਹਿਬ ਉਨ੍ਹਾਂ ਦੇ ਸਵਾਗਤ ਅਤੇ ਲਾਂਘਾ ਖੋਲ੍ਹਣ ਲਈ ਪਹੁੰਚ ਗਏ ਹਨ।
ਦੱਸ ਦਈਏ ਕਿ ਇਸ ਮੌਕੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸਿਆਸਤ ਦੇ ਬਾਬਾ ਬੋਹੜ ਮੰਨੇ ਜਾਂਦੇ ਪ੍ਰਕਾਸ਼ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਕੈਪਟਨ ਅਮਰਿੰਦਰ ਸਿੰਘ ਅਤੇ ਕਈ ਹੋਰ ਵੱਡੇ ਸਿਆਸਤਦਾਨ ਪਾਕਿਸਤਾਨ ਪਹੁੰਚ ਰਹੇ ਹਨ।