ਇਮਰਾਨ ਸਰਕਾਰ ਖ਼ਿਲਾਫ਼ ਸੰਸਦ ‘ਚ ਬੇਭਰੋਸਗੀ ਮਤਾ ਖਾਰਜ, ਵਿਰੋਧੀ ਧਿਰ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ਼ 

TeamGlobalPunjab
2 Min Read

ਇਸਲਾਮਾਬਾਦ-  ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡੀ ਰਾਹਤ ਮਿਲੀ ਹੈ। ਨੈਸ਼ਨਲ ਅਸੈਂਬਲੀ ਦਾ ਸੈਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਸਪੀਕਰ ਨੇ ਫੈਸਲਾ ਸੁਣਾਇਆ ਕਿ ਬੇਭਰੋਸਗੀ ਵੋਟ ਵਿਦੇਸ਼ੀ ਸਾਜ਼ਿਸ਼ ਦਾ ਹਿੱਸਾ ਸੀ। ਉਸ ਨੇ ਵੋਟਿੰਗ ਨਹੀਂ ਹੋਣ ਦਿੱਤੀ। ਵਿਰੋਧੀ ਧਿਰ ਸਦਨ ਵਿੱਚ ਇਸ ਦਾ ਜ਼ੋਰਦਾਰ ਵਿਰੋਧ ਕਰ ਰਹੀ ਹੈ।

ਇਸ ਦੇ ਨਾਲ ਹੀ ਪਾਕਿਸਤਾਨ ਨੈਸ਼ਨਲ ਅਸੈਂਬਲੀ ਵਿੱਚ ਇਮਰਾਨ ਸਰਕਾਰ ਖ਼ਿਲਾਫ਼ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਨੂੰ ਡਿਪਟੀ ਸਪੀਕਰ ਕਾਸਿਮ ਖ਼ਾਨ ਸੂਰੀ ਵੱਲੋਂ ਰੱਦ ਕਰਨ ਅਤੇ ਵੋਟ ਨਾ ਪਾਉਣ ਦੇ ਫ਼ੈਸਲੇ ਖ਼ਿਲਾਫ਼ ਪੀਐਮਐਲ-ਐਨ ਅਤੇ ਪੀਪੀਪੀ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੀ ਮਰੀਅਮ ਨਵਾਜ਼ ਨੇ ਕਿਹਾ ਕਿ ਵਿਰੋਧੀ ਧਿਰ ਨੇ ਸੁਪਰੀਮ ਕੋਰਟ ਜਾਣ ਦਾ ਫੈਸਲਾ ਕੀਤਾ ਹੈ। ਉਥੇ ਹੀ ਪਾਕਿਸਤਾਨ ਪੀਪਲਜ਼ ਪਾਰਟੀ ਦੇ ਮੁਸਤਫਾ ਨਵਾਜ਼ ਖੋਖਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਕੀਲ ਅਦਾਲਤ ਵਿੱਚ ਪਹੁੰਚ ਕੇ ਚੀਫ਼ ਜਸਟਿਸ ਨੂੰ ਨੋਟਿਸ ਲੈਣ ਦੀ ਅਪੀਲ ਕਰ ਰਹੇ ਹਨ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਰਾਜਨੀਤਿਕ ਸਥਿਤੀ ‘ਤੇ ਚਰਚਾ ਕਰਨ ਲਈ ਰਾਸ਼ਟਰਪਤੀ ਆਰਿਫ ਅਲਵੀ ਨਾਲ ਮੁਲਾਕਾਤ ਕੀਤੀ ਸੀ। ਸੂਤਰਾਂ ਦਾ ਕਹਿਣਾ ਹੈ ਕਿ ਇਮਰਾਨ ਖਾਨ ਅੱਜ ਫਿਰ ਪਾਕਿਸਤਾਨ ਦੇ ਲੋਕਾਂ ਨੂੰ ਸੰਬੋਧਨ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share This Article
Leave a Comment