1992 ‘ਚ ਹੋਏ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ ਹੇਠ ਦੋ ਪੁਲਿਸ ਵਾਲਿਆਂ ਨੂੰ ਕੈਦ ਦੀ ਸਜ਼ਾ

Rajneet Kaur
1 Min Read

ਚੰਡੀਗੜ੍ਹ:  ਪੰਜਾਬ ਅੰਦਰ ਖਾੜਕੂਵਾਦ ਦੌਰਾਨ ਝੂਠੇ ਪੁਲਿਸ ਮੁਕਾਬਲੇ ਦੇ ਇੱਕ ਕੇਸ ਵਿੱਚ ਦੋ ਪੁਲਿਸ ਮੁਲਜ਼ਮਾਂ ਨੂੰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਕੇਸ ਵਿੱਚ ਮੁਲਜ਼ਮ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਚੁੱਕੀ ਹੈ। ਇਹ ਮਾਮਲਾ 1992 ਦਾ ਹੈ ਜਦੋਂ ਪੁਲਿਸ ਨੇ ਤਰਨ ਤਾਰਨ ਵਿੱਚ ਝੂਠਾ ਪੁਲਿਸ ਮੁਕਾਬਲਾ ਕੀਤਾ ਸੀ। ਪੀੜਤਾਂ ਨੂੰ ਲੰਬੀ ਕਾਨੂੰਨੀ ਲੜਾਈ ਲੜਨ ਤੋਂ ਬਾਅਦ ਆਖਰ ਇਨਸਾਫ ਮਿਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਮੁਹਾਲੀ ਸਥਿਤ ਸੀਬੀਆਈ ਅਦਾਲਤ ਨੇ ਕਰੀਬ ਤਿੰਨ ਦਹਾਕੇ ਪੁਰਾਣੇ ਸਿੱਖ ਨੌਜਵਾਨ  ਕੁਲਦੀਪ ਸਿੰਘ ਨੂੰ ਅਗਵਾ ਕਰਕੇ ਪੁਲਿਸ ਮੁਮੁਕਾਬਲੇ ‘ਚ ਮਾਰੇ ਜਾਣ  ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਤੱਤਕਾਲੀ ਇੰਸਪੈਕਟਰ ਸੂਬਾ ਸਿੰਘ ਉਰਫ ਸੂਬਾ ਸਰਹੰਦ ਤੇ ਉਸ ਦੇ ਗੰਨਮੈਨ ਝਿਰਮਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸੂਬਾ ਸਿੰਘ ਨੂੰ 3 ਸਾਲ ਤੇ ਝਿਰਮਲ ਸਿੰਘ ਨੂੰ 5 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment