ਮਨੀਸ਼ ਸਿਸੋਦੀਆ ਨੂੰ ਝਟਕਾ, ਕੋਰਟ ਨੇ 17 ਮਾਰਚ ਤੱਕ ED ਦੇ ਰਿਮਾਂਡ ‘ਤੇ ਭੇਜਿਆ

Rajneet Kaur
2 Min Read

ਨਵੀਂ ਦਿੱਲੀ: ‘ਆਪ’ ਨੇਤਾ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ 7 ਦਿਨਾਂ ਲਈ ਈਡੀ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।  ਈ.ਡੀ. ਨੇ ਅਦਾਲਤ ਅੱਗੇ ਆਪਣੀ ਅਰਜ਼ੀ ਵਿਚ ਸਿਸੋਦੀਆ ਦੀ 10 ਦਿਨਾਂ ਦੀ ਹਿਰਾਸਤ ਦੀ ਮੰਗ ਕੀਤੀ ਸੀ ਪਰ ਕੋਰਟ ਨੇ ਮਨੀਸ਼ ਸਿਸੋਦੀਆ ਨੂੰ 7 ਦਿਨਾਂ ਦੇ ਈਡੀ ਰਿਮਾਂਡ ‘ਤੇ ਭੇਜ ਦਿੱਤਾ ਹੈ।

ਸਿਸੋਦੀਆ ਤੋਂ ਈਡੀ ਨੇ 100 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਸੀ। ਉਨ੍ਹਾਂ ਨੂੰ ਹੈਦਰਾਬਾਦ ਦੇ ਕਾਰੋਬਾਰੀ ਅਰੁਣ ਪਿੱਲਈ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ ਚੰਦਰਸ਼ੇਖਰ ਰਾਓ ਦੀ ਬੇਟੀ ਦੀ ਕਵਿਤਾ ਬਾਰੇ ਵੀ ਪੁੱਛਿਆ ਗਿਆ। ਸਿਸੋਦੀਆ ਨੂੰ ਸੀਬੀਆਈ ਨੇ ਪਹਿਲਾਂ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਬਾਅਦ ਵਿੱਚ ਰਾਉਸ ਐਵੇਨਿਊ ਜ਼ਿਲ੍ਹਾ ਅਦਾਲਤ ਨੇ 6 ਮਾਰਚ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਦੂਜੇ ਪਾਸੇ ਆਬਕਾਰੀ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 21 ਮਾਰਚ ਨੂੰ ਪਾ ਦਿੱਤੀ ਗਈ ਹੈ।

ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਅਦਾਲਤ ਕੰਪਲੈਕਸ ਦੇ ਬਾਹਰ ਧਰਨਾ ਦਿੱਤਾ ਅਤੇ ਸਿਸੋਦੀਆ ਦੇ ਸਮਰਥਨ ‘ਚ ਨਾਅਰੇ ਲਗਾਏ, ਜਦੋਂ ਕਿ ਭਾਜਪਾ ਦੇ ਸਮਰਥਕਾਂ ਨੇ ਇਸ ਮਾਮਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਕੀਤਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment