ਅਮਰੀਕਾ ‘ਚ ਸੜਕ ਹਾਦਸੇ ਨੇ ਖੋਹ ਲਿਆ ਮਾਪਿਆਂ ਤੋਂ ਜਵਾਨ ਪੁੱਤ, ਦੋ ਦਿਨ ਪਹਿਲਾਂ ਹੀ ਹੋਇਆ ਸੀ ਪੱਕਾ

Rajneet Kaur
2 Min Read

ਨਿਊਜ਼ ਡੈਸਕ : ਵਿਦੇਸ਼ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।  ਇਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਸਿੰਘ (26)  ਵਜੋਂ ਹੋਈ ਹੈ। ਜਦੋਂ ਕਿ ਉਸ ਦੇ ਦੋ ਸਾਥੀ ਜ਼ਖ਼ਮੀ ਹੋ ਗਏ।ਮ੍ਰਿਤਕ ਨੌਜਵਾਨ ਦੋ ਦਿਨ ਪਹਿਲਾਂ ਹੀ ਪੱਕਾ ਹੋਇਆ ਸੀ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਰੀਬ 7 ਸਾਲ ਪਹਿਲਾਂ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਗਿਆ ਸੀ । ਦੋ ਦਿਨ ਪਹਿਲਾਂ ਉਹ ਪੱਕੇ ਹੋਣ ਦੇ ਕਾਗ਼ਜ਼ ਲੈਣ ਲਈ ਅਮਰੀਕਾ ਦੇ ਕਿਸੇ ਸ਼ਹਿਰ ਗਿਆ ਸੀ ਕਿ ਜਦੋਂ ਉਹ ਐੱਲ.ਏ. ਏਅਰਪੋਰਟ ’ਤੇ ਉੱਤਰਿਆ ਤਾਂ ਉਸ ਨੇ ਆਪਣੇ ਦੋਸਤ ਨੂੰ ਬੁਲਾਇਆ, ਜਿਸ ਤੋਂ ਬਾਅਦ ਤਿੰਨੋਂ ਕਾਰ ’ਚ ਸਵਾਰ ਹੋ ਕੇ ਕੈਲੀਫੋਰਨੀਆ ਆ ਰਹੇ ਸਨ ਕਿ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਡਿਵਾਈਡਰ ਨਾਲ ਟਕਰਾਉਂਦੀ ਹੋਈ ਡੂੰਘੀ ਖੱਡ ’ਚ ਜਾ ਡਿੱਗੀ।

ਜਿਸ ਕਾਰਨ ਲਵਪ੍ਰੀਤ ਸਿੰਘ ਦੇ ਕਾਫ਼ੀ ਸੱਟਾਂ ਲੱਗੀਆਂ। ਜਦੋਂਕਿ ਸੁਨੀਲ ਕੁਮਾਰ ਦੀ ਲੱਤ ’ਤੇ ਸੱਟ ਲੱਗੀ ਤੇ ਵਿਸ਼ਾਲ ਸਲਾਰੀਆ ਵਾਲ-ਵਾਲ ਬਚ ਗਿਆ। ਵਿਸ਼ਾਲ ਸਲਾਰੀਆ ਜਦੋਂ ਹੋਸ਼ ’ਚ ਆਇਆ ਤਾਂ ਉਸ ਨੇ ਪੁਲਿਸ ਕੰਟਰੋਲ ਰੂਮ ’ਤੇ ਫ਼ੋਨ ਕਰਕੇ ਐਂਬੂਲੈਂਸ ਨੂੰ ਬੁਲਾਇਆ।

ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ  ਮੌਕੇ ਤੇ ਪਹੁੰਚ ਗਈ ਤੇ ਕਾਰ ਵਿਚ ਫਸੇ ਨੌਜਵਾਨਾਂ ਨੂੰ ਬਾਹਰ ਕੱਢਿਆ। ਲਵਪ੍ਰੀਤ ਸਿੰਘ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਜਿਥੇ ਉਸ ਨੇ ਜ਼ਖ਼ਮਾਂ ਦੀ ਤਾਬ ਨਾ ਸਹਿੰਦਿਆ ਦਮ ਤੋੜ ਦਿਤਾ।

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment