ਅਮਰੀਕਾ ‘ਚ ਰਾਹੁਲ ਗਾਂਧੀ ਨੇ ਮੋਦੀ ਸਰਕਾਰ ਦਾ ਕੀਤਾ ਸਮਰਥਨ,ਕਹੀ ਇਹ ਗੱਲ

Rajneet Kaur
2 Min Read

ਨਿਊਜ਼ ਡੈਸਕ: ਇੰਨ੍ਹੀ ਦਿਨੀ ਰਾਹੁਲ ਗਾਂਧੀ ਅਮਰੀਕਾ ਦੇ ਦੌਰੇ ‘ਤੇ ਹਨ । ਦਰਅਸਲ, ਰਾਹੁਲ ਗਾਂਧੀ ਆਪਣੇ ਅਮਰੀਕਾ ਦੌਰੇ ‘ਤੇ ਪੀਐਮ ਮੋਦੀ ਅਤੇ ਮੋਦੀ ਸਰਕਾਰ ਦੀ ਤਿੱਖੀ ਆਲੋਚਨਾ ਕਰ ਰਹੇ ਹਨ। ਪਰ ਇੱਕ ਅਹਿਮ ਮੁੱਦਾ ਇਹ ਵੀ ਹੈ, ਜਿਸ ‘ਤੇ ਕਾਂਗਰਸੀ ਆਗੂ ਦੀ ਰਾਏ ਮੋਦੀ ਸਰਕਾਰ ਵਾਂਗ ਹੀ ਹੈ। ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ਦਾ ਸਮਰਥਨ ਕੀਤਾ ਹੈ। ਰਾਹੁਲ ਗਾਂਧੀ ਨੇ ਰੂਸ-ਯੂਕਰੇਨ ਜੰਗ ਵਿੱਚ ਕੇਂਦਰ ਦੀ ਮੋਦੀ ਸਰਕਾਰ ਦੇ ਸਟੈਂਡ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ’ਤੇ ਉਨ੍ਹਾਂ ਦੀ ਸਰਕਾਰ ਵੀ ਅਜਿਹਾ ਹੀ ਕਰੇਗੀ।

ਰਾਹੁਲ ਗਾਂਧੀ ਨੂੰ ਪੁੱਛਿਆ ਗਿਆ ਕਿ ‘ਯੂਕਰੇਨ ਯੁੱਧ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਾਂਗਰਸ ਭਾਰਤ-ਰੂਸ ਸਬੰਧਾਂ ਦਾ ਮੁਲਾਂਕਣ ਕਿਵੇਂ ਕਰੇਗੀ?’, ਜਿਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵੀ ਇਸ ਮੁੱਦੇ ‘ਤੇ ਭਾਜਪਾ ਵਾਂਗ ਹੀ ਪ੍ਰਤੀਕਿਰਿਆ ਦਿੱਤੀ ਹੈ। ਸਾਡਾ ਰੂਸ ਨਾਲ ਰਿਸ਼ਤਾ ਹੈ। ਅਸੀਂ ਕੁਝ ਚੀਜ਼ਾਂ ਲਈ ਉਨ੍ਹਾਂ ‘ਤੇ ਨਿਰਭਰ ਕਰਦੇ ਹਾਂ। ਸਾਨੂੰ ਆਪਣੇ ਹਿੱਤਾਂ ਬਾਰੇ ਵੀ ਸੋਚਣਾ ਪਵੇਗਾ। ਇਸ ਲਈ ਮੇਰਾ ਵੀ ਉਹੀ ਸਟੈਂਡ ਹੋਵੇਗਾ ਜੋ ਭਾਰਤ ਸਰਕਾਰ ਦਾ ਹੈ।

ਦੱਸ ਦਈਏ ਕਿ ਫਰਵਰੀ 2022 ਵਿੱਚ ਯੂਕਰੇਨ ਉੱਤੇ ਰੂਸ ਦਾ ਹਮਲਾ ਸ਼ੁਰੂ ਹੋਇਆ ਸੀ। ਭਾਰਤ ਸ਼ੁਰੂ ਤੋਂ ਹੀ ਇਸ ਮੁੱਦੇ ‘ਤੇ ਰੂਸ ਦੀ ਸਿੱਧੀ ਨਿੰਦਾ ਕਰਨ ਤੋਂ ਬਚਦਾ ਰਿਹਾ ਹੈ। ਹਾਲਾਂਕਿ ਭਾਰਤ ਨੇ ਕਈ ਵਾਰ ਰੂਸ-ਯੂਕਰੇਨ ਵਿਵਾਦ ‘ਤੇ ਆਪਣੀ ਸਥਿਤੀ ਸਪੱਸ਼ਟ ਕਰਦੇ ਹੋਏ ਕਿਹਾ ਹੈ ਕਿ ਇਸ ਸੰਕਟ ਨੂੰ ਕੂਟਨੀਤੀ ਅਤੇ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਵਧਦੇ ਫੌਜੀ ਸੰਘਰਸ਼ ਦੇ ਵਿਚਕਾਰ, ਪੀਐਮ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਨਾਲ-ਨਾਲ ਰਾਸ਼ਟਰਪਤੀ ਜ਼ੇਲੇਨਸਕੀ ਨਾਲ ਵੀ ਗੱਲ ਕੀਤੀ ਹੈ।

ਦਸ ਦਈਏ ਕਿ ਪੀਐਮ ਮੋਦੀ ਨੇ ਮਈ ਵਿੱਚ ਜੀ-7 ਸੰਮੇਲਨ ਦੌਰਾਨ ਜਾਪਾਨ ਵਿੱਚ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਵੀ ਮੁਲਾਕਾਤ ਕੀਤੀ ਸੀ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਭਰੋਸਾ ਦਿਵਾਇਆ ਕਿ ਉਹ ਸੰਘਰਸ਼ ਨੂੰ ਸੁਲਝਾਉਣ ਲਈ ਹਰ ਸੰਭਵ ਮਦਦ ਕਰਨਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment