ਅੰਮ੍ਰਿਤਸਰ ਵਿੱਚ ਧੀ ਆਪਣੇ ਪ੍ਰੇਮੀ ਨਾਲ ਘਰੋਂ ਭੱਜੀ, ਪਿਤਾ ਨੇ ਦੋਵਾਂ ਨੂੰ ਦਿੱਤੀ ਦਿਲ ਦਹਿਲਾ ਦੇਣ ਵਾਲੀ ਮੌਤ

Global Team
2 Min Read

ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਪਿਤਾ ਨੇ ਇੱਜ਼ਤ ਦੀ ਖ਼ਾਤਰ ਆਪਣੀ ਧੀ ਅਤੇ ਉਸਦੇ ਪ੍ਰੇਮੀ ਨੂੰ ਤੇਜ਼ਧਾਰ ਹਥਿਆਰ ਨਾਲ ਮਾਰ ਦਿੱਤਾ ਹੈ। ਇਹ ਵੀ ਸ਼ੱਕ ਹੈ ਕਿ ਦੋਵਾਂ ਨੂੰ ਪਹਿਲਾਂ ਬਿਜਲੀ ਦੇ ਝਟਕੇ ਦਿੱਤੇ ਗਏ ਅਤੇ ਫਿਰ ਦੋਵਾਂ ਨੂੰ ਤੇਜ਼ਧਾਰ ਹਥਿਆਰ ਨਾਲ ਮਾਰਿਆ ਗਿਆ ਹੈ।

ਦੋਵਾਂ ਦੇ ਕਤਲ ਤੋਂ ਬਾਅਦ ਕੁੜੀ ਦੇ ਪਿਤਾ ਨੇ ਪੁਲਿਸ ਸਟੇਸ਼ਨ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਕਤਲ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਦਾ ਮਾਹੌਲ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਜੋਬਨਦੀਪ ਸਿੰਘ (24) ਅਤੇ ਸੁਖਪ੍ਰੀਤ ਕੌਰ ਵਜੋਂ ਹੋਈ ਹੈ। ਫਿਲਹਾਲ ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ। ਇਸ ਸਬੰਧੀ ਕੁੜੀ ਦੇ ਪਿਤਾ ਨੇ ਕਿਹਾ ਕਿ ਉਸਨੇ ਆਪਣੀ ਇੱਜ਼ਤ ਦੀ ਖ਼ਾਤਰ ਦੋਵਾਂ ਨੂੰ ਮਾਰਿਆ ਹੈ।

ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਬਾਜ ਸਿੰਘ ਦੀ ਰਹਿਣ ਵਾਲੀ ਸੁਖਪ੍ਰੀਤ ਕੌਰ ਦਾ ਪਿੰਡ ਕੱਕੜ ਦੇ ਰਹਿਣ ਵਾਲੇ ਜੋਬਨਦੀਪ ਸਿੰਘ (24) ਨਾਲ ਪ੍ਰੇਮ ਸਬੰਧ ਸੀ। ਦੋਵਾਂ ਦੇ ਘਰ ਨੇੜੇ ਹੀ ਹਨ। ਜੋਬਨਪ੍ਰੀਤ ਮਜ਼ਦੂਰੀ ਦਾ ਕੰਮ ਕਰਦਾ ਸੀ। ਆਪਣੇ ਪ੍ਰੇਮ ਸਬੰਧਾਂ ਕਾਰਨ ਜੋਬਨਪ੍ਰੀਤ ਅਤੇ ਸੁਖਪ੍ਰੀਤ ਕੌਰ ਐਤਵਾਰ ਨੂੰ ਘਰੋਂ ਭੱਜ ਗਏ। ਜਿਸ ਤੋਂ ਬਾਅਦ ਕੁੜੀ ਦੇ ਪਰਿਵਾਰ ਨੇ ਦੋਵਾਂ ਦੀ ਭਾਲ ਕੀਤੀ। ਸੋਮਵਾਰ ਨੂੰ ਦੋਵੇਂ ਵਿਆਹ ਕਰਵਾਉਣ ਲਈ ਅਦਾਲਤ ਗਏ ਸਨ। ਪਰ ਇੱਕ ਰਿਸ਼ਤੇਦਾਰ ਨੇ ਉਨ੍ਹਾਂ ਨੂੰ ਉੱਥੇ ਭੀੜ ਵਿੱਚ ਦੇਖ ਲਿਆ ਅਤੇ ਸੁਖਪ੍ਰੀਤ ਦੇ ਪਰਿਵਾਰ ਨੂੰ ਸੂਚਿਤ ਕੀਤਾ। ਸੁਖਪ੍ਰੀਤ ਦੇ ਪਰਿਵਾਰ ਨੇ ਉਨ੍ਹਾਂ ਨੂੰ ਮਨਾ ਲਿਆ ਕਿ ਉਹ ਉਨ੍ਹਾਂ ਦਾ ਵਿਆਹ ਕਰਵਾ ਦੇਣਗੇ। ਉਨ੍ਹਾਂ ਦੀ ਸਹਿਮਤੀ ਮਿਲਣ ਤੋਂ ਬਾਅਦ, ਦੋਵੇਂ ਘਰ ਵਾਪਿਸ ਆ ਗਏ। ਪਰ ਜਿਵੇਂ ਹੀ ਉਹ ਘਰ ਪਹੁੰਚੇ, ਕੁੜੀ ਦੇ ਪਿਤਾ ਨੇ ਉਨ੍ਹਾਂ ਨੂੰ ਫੜ ਲਿਆ ਅਤੇ ਬੁਰੀ ਤਰ੍ਹਾਂ ਕੁੱਟਿਆ ਅਤੇ ਫਿਰ ਉਨ੍ਹਾਂ ਨੂੰ ਮਾਰ ਦਿੱਤਾ।

Share This Article
Leave a Comment