ਬਠਿੰਡਾ ’ਚ 3 ਬਦਮਾਸ਼ਾਂ ਨੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ ਲੁੱਟੇ 35 ਹਾਜ਼ਰ ਰੁਪਏ

Rajneet Kaur
1 Min Read

ਬਠਿੰਡਾ : ਬਠਿੰਡਾ ਵਿਚ ਪਿੰਡ ਲਹਿਰਾ ਬੇਗਾ ਵਿੱਚ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ 35 ਹਜ਼ਾਰ ਰੁਪਏ ਦੀ ਨਕਦੀ ਤੇ ਏਟੀਐਮ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 3 ਬਦਮਾਸ਼ਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।  ਮੁਲਜ਼ਮਾਂ ਕੋਲੋਂ ਪਿਸਤੌਲ, ਜਿੰਦਾ ਕਾਰਤੂਸ ਅਤੇ ਏਟੀਐਮ ਕੱਟਣ ਲਈ ਵਰਤਿਆ ਜਾਣ ਵਾਲਾ ਗੈਸ ਕਟਰ ਤੋਂ ਇਲਾਵਾ ਹੋਰ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।

ਮੁਲਜ਼ਮ ਦੇ ਵਿਰੁੱਧ ਥਾਣਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਰਿਮਾਂਡ ਦੌਰਾਨ ਖੁਲਾਸੇ ਹੋਣ ਦੀ ਉਮੀਦ ਹੈ। ਲਹਿਰਾ ਬੇਗਾ ਨੇੜੇ ਚਾਰ ਲੁਟੇਰਿਆਂ ਨੇ ਇੱਕ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਦੀ ਕੁੱਟਮਾਰ ਕਰਕੇ 35 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ। ਥਾਣਾ ਨਥਾਣਾ ਦੇ ਏਐੱਸਆਈ ਗੋਰਾ ਸਿੰਘ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦਾ ਕਾਰਜਕਾਰੀ ਬਲਜਿੰਦਰ ਸਿੰਘ ਵਾਸੀ ਪਿੰਡ ਭਾਗਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਕੰਪਨੀ ਦੇ ਪੈਸੇ ਇਕੱਤਰ ਕਰਕੇ ਵਾਪਸ ਆ ਰਿਹਾ ਹੈ।

ਜਦੋਂ ਉਹ ਪਿੰਡ ਲਹਿਰਾ ਬੇਗਾ ਨੇੜੇ ਪੁੱਜਾ ਤਾਂ ਮੁਲਜ਼ਮ ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਗਗਨ ਸਿੰਘ ਵਾਸੀ ਪਿੰਡ ਬਾਠ ਨੇ ਉਸ ਦੀ ਕੁੱਟਮਾਰ ਕੀਤੀ ਅਤੇ 35 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ।

Share this Article
Leave a comment