ਬਠਿੰਡਾ: ਬਠਿੰਡਾ ਨੂੰ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੇ ਪਦਮਜੀਤ ਸਿੰਘ ਮਹਿਤਾ ਨੂੰ ਬਠਿੰਡਾ ਨਗਰ ਨਿਗਮ ਦਾ ਨਵਾਂ ਮੇਅਰ ਚੁਣ ਲਿਆ ਗਿਆ ਹੈ। ਪਦਮਜੀਤ ਸਿੰਘ ਮਹਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਚੇਅਰਮੈਨ ਅਮਰਜੀਤ ਸਿੰਘ ਮਹਿਤਾ ਦੇ ਪੁੱਤਰ ਹਨ। ‘ਆਪ’ ਦੇ ਪਦਮਜੀਤ ਸਿੰਘ ਮਹਿਤਾ ਨੂੰ 50 ਵਿੱਚੋਂ 35 ਵੋਟਾਂ ਮਿਲੀਆਂ। ਇਹੀ ਕਾਰਨ ਹੈ ਕਿ ਉਹ ਨਵੇਂ ਮੇਅਰ ਬਣੇ ਹਨ। ਉਨਹਾਂ ਨੇ ਇੱਕ ਅੰਗਰੇਜ਼ੀ ਯੂਨੀਵਰਸਿਟੀ ਤੋਂ ਉੱਚ ਸਿੱਖਿਆ ਪ੍ਰਾਪਤ ਕੀਤੀ ਹੈ। ਭਾਰਤ ਦੇ ਸਭ ਤੋਂ ਨੌਜਵਾਨ ਮੇਅਰ ਬਣੇ ਹਨ।
ਪਦਮਜੀਤ ਮਹਿਤਾ ਨੂੰ ਬਠਿੰਡਾ ਦਾ ਮੇਅਰ ਚੁਣਿਆ ਗਿਆ ਹੈ ਜੋ ਪੀਸੀਏ ਦੇ ਮੈਂਬਰ ਹਨ। ਉਹ ਅਮਰਜੀਤ ਮਹਿਤਾ ਦੇ ਪੁੱਤਰ ਹਨ। ਦੱਸ ਦੇਈਏ ਕਿ ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਦੇ ਮੇਅਰ ਬਣੇ ਹਨ। ਇਸ ਦੌਰਾਨ ਉਨ੍ਹਾਂ ਨੂੰ ਮੇਅਰ ਬਣਨ ‘ਤੇ ਵਧਾਈਆਂ ਦੇਣ ਵਾਲਿਆਂ ਦੀ ਭੀੜ ਲੱਗ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ‘ਆਪ’ ਨੇ ਜਲੰਧਰ, ਅੰਮ੍ਰਿਤਸਰ, ਲੁਧਿਆਣਾ, ਫਗਵਾੜ ਅਤੇ ਪਟਿਆਲਾ ‘ਚ ਜਿੱਤ ਦਰਜ ਕੀਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।