ਕਲਾਨੌਰ : ਗੁਰਦਾਸਪੁਰ ਦੇ ਇਤਿਹਾਸਿਕ ਕਸਬਾ ਕਲਾਨੌਰ ਦੇ ਜੰਮਪਲ ਜ਼ੋਰਾਵਾਰ ਸਿੰਘ (23) ਦੀ ਕੈਨੇਡਾ ‘ਚ ਇਕ ਝੀਲ ‘ਚੋਂ ਭੇਤਭਰੀ ਹਾਲਤ ‘ਚ ਲਾ.ਸ਼ ਮਿਲੀ ਹੈ। ਇਹ ਖ਼ਬਰ ਸੁਣਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਗਿਰ ਗਿਆ ਹੈ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਜੀਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜ਼ੋਰਾਵਰ ਸਿੰਘ ਜਨਵਰੀ 2022 ‘ਚ ਕੈਨੇਡਾ ਦੇ ਬਰੈਂਪਟਨ ਸ਼ਹਿਰ ਸਟੱਡੀ ਬੇਸ ‘ਤੇ ਗਿਆ ਸੀ। ਜ਼ੋਰਾਵਰ ਸਿੰਘ ਕੈਨੇਡਾ ‘ਚ ਆਪਣੇ ਵੱਡੇ ਭਰਾ ਜੋਗਰਾਜ ਸਿੰਘ ਕੋਲ ਰਹਿ ਰਿਹਾ ਸੀ।
ਉਨ੍ਹਾਂ ਨੂੰ ਕੈਨੇਡਾ ਤੋਂ ਫੋਨ ਕਾਲ ਰਾਹੀਂ ਪਤਾ ਲੱਗਾ ਕਿ ਜ਼ੋਰਾਵਾਰ ਸਿੰਘ ਜਦੋਂ ਆਪਣੀ ਗੱਡੀ ‘ਤੇ ਖਾਣਾ ਪੈਕ ਕਰਵਾ ਕੇ ਕੰਮ ‘ਤੇ ਗਿਆ ਹੋਇਆ ਸੀ ਤਾਂ ਉਹ ਉੱਥੇ ਨਹੀਂ ਪਹੁੰਚਿਆ। ਇਸ ਸਬੰਧੀ ਜਦੋਂ ਕੰਪਨੀ ਵੱਲੋਂ ਛੇ ਘੰਟੇ ਬਾਅਦ ਜ਼ੋਰਾਵਰ ਸਿੰਘ ਦਾ ਪਤਾ ਲੱਗਾ ਤਾਂ ਉਸ ਦੀ ਮ੍ਰਿ.ਤਕ ਦੇਹ ਇਕ ਟੋਬੇ ‘ਚੋਂ ਭੇਤਭਰੀ ਹਾਲਤ ‘ਚ ਮਿਲੀ। ਪਰਿਵਾਰਕ ਜੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦੀ ਬੇਵਕਤੀ ਮੌਤ ਨਾਲ ਉਨ੍ਹਾਂ ਉੱਪਰ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪਰਿਵਾਰ ਨੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿ.ਤਕ ਦੇਹ ਨੂੰ ਆਪਣੇ ਦੇਸ਼ ਜਲਦ ਲਿਆਉਣ ‘ਚ ਮਦਦ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।