ਨਵੀਂ ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਉੱਠ ਗਈ ਹੈ। ਜਿਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਦਿੱਲੀ ਸਰਕਾਰ ਲੌਕਡਾਊਨ ਦੇ ਪੱਖ ‘ਚ ਨਹੀਂ ਹੈ, ਕਿਉਂਕਿ ਤਾਲਾਬੰਦੀ ਕੋਰੋਨਾ ਦਾ ਕੋਈ ਹੱਲ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜਧਾਨੀ ‘ਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਰਾਜਧਾਨੀ ‘ਚ ਪਾਬੰਦੀਆਂ ਮਜਬੂਰੀ ਨਾਲ ਲਗਾਈਆਂ ਗਈਆਂ ਹਨ।
ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਚ 65 ਫੀਸਦ ਮਰੀਜ਼ 35 ਸਾਲ ਤੋਂ ਘੱਟ ਉਮਰ ਦੇ ਹਨ। ਕੇਜਰੀਵਾਲ ਨੇ ਦਿੱਲੀ ਦੇ ਹਾਲਾਤਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ 15 ਮਾਰਚ ਤੋਂ ਬਾਅਦ ਰਾਜਧਾਨੀ “ਚ ਸਥਿਤੀ ਖ਼ਰਾਬ ਹੋਈ ਹੈ। 24 ਘੰਟਿਆਂ “ਚ 10 ਹਜ਼ਾਰ ਤੋਂ ਵੱਧ ਕੇਸ ਆ ਰਹੇ ਹਨ। ਇਸ ਲਈ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਮਾਸਕ ਅਤੇ ਸਮਾਜਿਕ ਦੂਰੀ ਦੀ ਵਰਤੋਂ ਕੀਤੀ ਜਾਵੇ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕਿਹਾ ਕਿ ਬਿਨਾਂ ਕੰਮ ਘਰਾਂ ਤੋਂ ਬਾਹਰ ਨਾ ਨਿਕਲਿਆ ਜਾਵੇ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਬੱਸਾਂ ਤੇ ਮੈਟਰੋ ਵਿਚ 50 ਫ਼ੀਸਦ ਦੀ ਸਮਰੱਥਾ ਨਾਲ ਸਵਾਰੀਆਂ ਬੈਠਣਗੀਆਂ।