ਸਿੱਧੂ ਮੂਸੇ ਵਾਲਾ ਦੇ ਪਿਤਾ ਦੇ ਹੱਕ ‘ਚ ਡਾ. ਚੀਮਾ ਦਾ ਵੱਡਾ ਬਿਆਨ, ਸਰਕਾਰ ਨੂੰ ਕੀਤੀ ਅਪੀਲ

Global Team
2 Min Read

ਕਰਤਾਰਪੁਰ :  ਪ੍ਰਸਿੱਧ ਪੰਜਾਬੀ ਕਲਾਕਾਰ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਭਾਵੇਂ ਅੱਜ ਕਈ ਮਹੀਨੇ ਬੀਤ ਚੁੱਕੇ ਹਨ ਪਰ ਫਿਰ ਵੀ ਅਜੇ ਤੱਕ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ। ਲਗਾਤਾਰ ਪਰਿਵਾਰ ਵਲੋਂ ਇਨਸਾਫ ਦੀ ਗੁਹਾਰ ਲਾਈ ਜਾ ਰਹੀ ਹੈ । ਜਿਸ ਦੇ ਚਲਦਿਆਂ ਅੱਜ ਸਿੱਧੂ ਮੂਸੇਵਾਲ ਦੇ ਪਿਤਾ ਵੱਲੋਂ  ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਗਿਆ ਹੈ ਕਿ ਜੇਕਰ ਇੱਕ ਮਹੀਨੇ ਵਿੱਚ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਤਾਂ ਉਹ ਦੇਸ਼ ਛੱਡ ਜਾਣਗੇ । ਇਸ ਤੋਂ ਬਾਅਦ ਪੰਜਾਬ ਦੀ ਸੱਤਾ ਗਰਮਾ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਹਨ 

 

ਉਨ੍ਹਾਂ ਕਿਹਾ ਕਿ ਸਿੱਧੂ ਮੱਸੇਵਾਲ ਦੇ ਪਿਤਾ ਵੱਲੋਂ ਇਹ ਅਲਟੀਮੇਟਮ ਨਹੀਂ ਦਿੱਤਾ ਗਿਆ ਬਲਕਿ ਆਪਣੀ ਮਾਨਸਿਕ ਦਸ਼ਾ ਨੂੰ ਬਿਆਨ ਕੀਤਾ ਗਿਆ ਹੈ । ਅਕਾਲੀ ਆਗੂ ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਉਸ ਪਰਿਵਾਰ ਨੇ ਆਪਣਾ ਇਕ ਪੁੱਤ ਖੋ ਦਿੱਤਾ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਤਬਾਹ ਹੋ ਚੁੱਕੀ ਹੈ ਅਤੇ ਸਰਕਾਰ ਅੱਜ ਉਨ੍ਹਾਂ ਨੂੰ ਇਨਸਾਫ ਦਿਵਾਉਣ ਚ ਵੀ ਨਾਕਾਮ  ਰਹੀ ਹੈ।

 

ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖਡ਼ਾ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਜੀ ਨੂੰ ਮਨਾਉਣ ਪਹੁੰਚੇ ਸਨ। ਬੀਤੇ ਦਿਨੀਂ ਉਨ੍ਹਾਂ ਦੇ ਤੇਵਰ ਬਾਗੀ ਦਿਖਾਈ ਦੇ ਰਹੇ ਸਨ। ਦਰਅਸਲ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਵਿੱਚ ਮੁੱਖ ਸੇਵਾਦਾਰ ਵਜੋਂ ਸੇਵਾਵਾਂ ਨਿਭਾਉਣ ਦੀ ਗੱਲ ਕਹੀ ਗਈ ਸੀ। ਲਗਾਤਾਰ ਬੀਬੀ ਜਗੀਰ ਕੌਰ ਵੱਲੋਂ ਬਿਆਨਬਾਜ਼ੀਆਂ ਸਾਹਮਣੇ ਆ ਰਹੀਆਂ ਸਨ । ਅੱਜ ਸ਼ੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਨਾਉਣ ਪਹੁੰਚੇ ਸਨ ਉਸ ਸਮੇਂ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਡੈਮੋਕਰੇਟਿਕ ਪਾਰਟੀ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਹੀ ਮੈਂਬਰ ਹਨ  । ਉਨ੍ਹਾਂ ਕਿਹਾ ਕਿ ਸਮੂਹ ਮੈਂਬਰ ਸਾਹਿਬਾਨ ਦੀ ਰਾਇ ਲਈ ਜਾਵੇਗੀ ਉਸ ਤੋਂ ਬਾਅਦ ਹੀ ਕੋਈ ਫੈਸਲਾ ਕੀਤਾ ਜਾਵੇਗਾ   ।

 

Share This Article
Leave a Comment