ਦੇਵੇਂਦਰ ਯਾਦਵ ਦੇ ਸਾਹਮਣੇ ਆਪਸ ‘ਚ ਭਿੜੇ ਕਾਂਗਰਸੀ, ਮਨੀਸ਼ ਤਿਵਾਰੀ ਨੂੰ ਟਿਕਟ ਨਾ ਦੇਣ ਦੀ ਕੀਤੀ ਮੰਗ

Rajneet Kaur
2 Min Read

ਚੰਡੀਗੜ੍ਹ: ਪੰਜਾਬ ‘ਚ ਕਾਂਗਰਸ ਵਿਚਾਲੇ ਤਲਖੀ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਹੀ ਹੈ। ਅੱਜ ਆਨੰਦਪੁਰ ਸਾਹਿਬ ‘ਚ ਚੱਲ ਰਹੀ ਮੀਟਿੰਗ ਦੌਰਾਨ ਕਾਂਗਰਸ ਦੀਆਂ 2 ਧਿਰਾਂ ਆਪਸ ‘ਚ  ਉਲਝ ਗਈਆਂ। ਇਹ ਹਾਲਾਤ ਵੇਖ ਕੇ ਸੂਬਾ ਕਾਂਗਰਸ ਇਕਾਈ ਦੇ ਇੰਚਾਰਜ ਦੇਵੇਂਦਰ ਯਾਦਵ ਵੀ ਹੈਰਾਨ ਰਹਿ ਗਏ ਅਤੇ ਉਹ ਸਾਰਿਆਂ ਨੂੰ ਅਜਿਹਾ ਨਾ ਕਰਨ ਲਈ ਕਹਿੰਦੇ ਰਹੇ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਇਹ ਲੜਾਈ ਸਟੇਜ ਤੋਂ ਬੋਲਣ ਨੂੰ ਲੈ ਕੇ ਸ਼ੁਰੂ ਹੋਈ, ਜਿਸ ਵਿੱਚ ਹਿਮਾਂਸ਼ੂ ਟੰਡਨ ਧੜੇ ਨੇ ਸੰਸਦ ਮੈਂਬਰ ਮਨੀਸ਼ ਤਿਵਾਰੀ ਨੂੰ ਟਿਕਟ ਨਾ ਦੇਣ ਦੀ ਮੰਗ ਕੀਤੀ।

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਢਿੱਲੋਂ ਦੇ ਸਮਰਥਕਾਂ ਦਾ ਦੂਜੀ ਧਿਰ ਨਾਲ ਝਗੜਾ ਹੋ ਗਿਆ। ਇਸ ਦੌਰਾਨ ਦੇਵੇਂਦਰ ਯਾਦਵ ਅਤੇ ਮਨੀਸ਼ ਤਿਵਾਰੀ ਨੇ ਬੜੀ ਮੁਸ਼ਕਿਲ ਨਾਲ ਸਥਿਤੀ ਨੂੰ ਸੰਭਾਲਿਆ। ਦੋਵੇਂ ਧਿਰਾਂ ਇੱਕ ਦੂਜੇ ‘ਤੇ ਗੰਭੀਰ ਦੋਸ਼ ਲਗਾ ਰਹੀਆਂ ਸਨ। ਬਰਿੰਦਰ ਢਿੱਲੋਂ ਦੇ ਸਮਰਥਕਾਂ ਨੇ ਕਿਹਾ ਕਿ ਦੂਜੀ ਧਿਰ ਦੇ ਲੋਕਾਂ ਨੂੰ ਮੀਟਿੰਗ ਵਿੱਚ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਉਹ ਕਾਂਗਰਸ ਦਾ ਵਰਕਰ ਨਹੀਂ ਹੈ ਅਤੇ ਨਾ ਹੀ ਉਸ ਨੇ ਕਦੇ ਕਾਂਗਰਸ ਨੂੰ ਵੋਟ ਪਾਈ ਹੈ। ਉਹ ਸਟੇਜ ਤੋਂ ਬੋਲਣ ਲਈ ਸਮਾਂ ਮੰਗ ਰਹੇ ਸਨ। ਇਹ ਬੰਦੇ ਬਰਿੰਦਰ ਢਿੱਲੋਂ ਨਾਲ ਆਏ ਸਨ। ਉਨ੍ਹਾਂ ਦੀ ਮੰਗ ਸੀ ਕਿ ਜਦੋਂ ਉਨ੍ਹਾਂ ਕਦੇ ਪਾਰਟੀ ਲਈ ਵੋਟਾਂ ਨਹੀਂ ਮੰਗੀਆਂ ਤਾਂ ਉਨ੍ਹਾਂ ਨੂੰ ਸਟੇਜ ਤੋਂ ਬੋਲਣ ਦਾ ਸਮਾਂ ਕਿਉਂ ਦਿੱਤਾ ਜਾਵੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

 

- Advertisement -

Share this Article
Leave a comment