ਗੁਰਦਾਸਪੁਰ ‘ਚ ਪ੍ਰਧਾਨਗੀ ਨੂੰ ਲੈ ਕੇ ਗੁਰਦੁਆਰੇ ਦੇ ਅੰਦਰ ਭਿੜੇ ਦੋ ਗੁੱਟ

Rajneet Kaur
2 Min Read

ਨਿਊਜ਼ ਡੈਸਕ: ਗੁਰਦਾਸਪੁਰ ਦੇ ਪਿੰਡ ਗੋਹਟ ਪੋਖਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਪਿੰਡ ਦੀਆਂ ਦੋ ਧਿਰਾਂ  ਆਹਮੋ ਸਾਹਮਣੇ ਹੋ ਗਈਆਂ। ਮਾਮਲਾ ਇੰਨਾ ਜ਼ਿਆਦਾ ਵਧ ਗਿਆ ਕਿ ਦੋਵੇਂ ਪੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਹੀ ਮਿਹਣੋ ਮਿਹਣੀ ਹੋਣ ਲੱਗੇ। ਭਾਵੇਂ ਕਿ ਇਸ ਦੌਰਾਨ ਕੁੱਝ ਔਰਤਾਂ ਵੱਲੋਂ ਮਾਮਲੇ ਨੂੰ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਮਾਮਲਾ ਠੰਡਾ ਨਹੀਂ ਹੋ ਸਕਿਆ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲਾ ਸ਼ਾਂਤ ਕਰਵਾਇਆ।

ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੌਜੂਦਾ ਪ੍ਰਧਾਨ ਜਸਬੀਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਮੌਜੂਦਾ ਸਰਪੰਚ ਨੇ ਉਨ੍ਹਾਂ ਨੂੰ ਤਿੰਨ ਸਾਲ ਲਈ ਪਿੰਡ ਦੇ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਸੌਂਪੀ ਸੀ ਅਤੇ ਹਾਲੇ ਉਨ੍ਹਾਂ ਕੋਲ ਡੇਢ ਸਾਲ ਬਚਿਆ ਹੈ। ਉਨ੍ਹਾਂ ਵਲੋਂ ਪ੍ਰਧਾਨਗੀ ਹੇਠ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਅਤੇ ਪਿੰਡ ਦੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਹੈ ਪਰ ਪਿੰਡ ਦੇ ਸਰਪੰਚ ਅਤੇ ਕੁਝ ਲੋਕ ਉਨ੍ਹਾਂ  ਨੂੰ ਇਸ ਪ੍ਰਧਾਨਗੀ ਤੋਂ ਹਟਾ ਕੇ ਗੁਰਦੁਆਰਾ ਸਾਹਿਬ ਦੀ ਗੋਲਕ ਵਿੱਚੋਂ ਪੈਸੇ ਕਢਵਾਉਣਾ ਚਾਹੁੰਦੇ ਹਨ।

ਦੂਜੇ ਪਾਸੇ ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਕਿਹਾ ਕਿ ਜਸਬੀਰ ਸਿੰਘ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਜਾ ਰਹੀ ਐ। ਉਨ੍ਹਾਂ ਦੱਸਿਆ ਕਿ ਜਸਬੀਰ ਕਦੇ ਕਿਸੇ ਨੂੰ ਗ਼ਲਤ ਸ਼ਬਦ ਬੋਲਦਾ ਹੈ ਅਤੇ ਉਸ ਦੀਆਂ ਕਈ ਸ਼ਿਕਾਇਤਾਂ ਉਸ ਦੇ ਕੋਲ ਆ ਚੁੱਕੀਆਂ ਨੇ, ਜਿਸ ਕਰਕੇ ਸਾਡੇ ਵੱਲੋਂ ਇਹ ਇਕੱਠ ਬੁਲਾਇਆ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment