ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ। CM ਮਾਨ ਨੇ ਟਵੀਟ ਕਰਕੇ ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸਾਕਾ ਪੰਜਾ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ। ਜਿਨ੍ਹਾਂ ਨੇ ਗੁਰੂ ਘਰਾਂ ਦੇ ਇੱਜ਼ਤ-ਮਾਣ ਨੂੰ ਬਣਾਈ ਰੱਖਣ ਲਈ ਆਪਣੀਆਂ ਜਾਨਾਂ ਤੱਕ ਵਾਰ ਦਿੱਤੀਆਂ।
ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ ਬਲਜੀਤ ਕੌਰ, ਕੁਲਦੀਪ ਸਿੰਘ ਧਾਲੀਵਾਲ, ਡਾ ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆ, ਲਾਲ ਚੰਦ ਕਟਾਰੂਚੱਕ, ਲਾਲਜੀਤ ਸਿੰਘ ਭੁੱਲਰ, ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈਟੀਓ, ਬਰਿੰਦਰ ਕੁਮਾਰ ਗੋਇਲ, ਤਰਨਪ੍ਰੀਤ ਸਿੰਘ ਸੌਂਦ, ਡਾ ਰਵਜੋਤ ਸਿੰਘ, ਗੁਰਮੀਤ ਸਿੰਘ ਖੁੱਡੀਆ ਤੇ ਮੋਹਿੰਦਰ ਭਗਤ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ ਅਤੇ ਸਭਨਾਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।