ਜਲੰਧਰ ‘ਚ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਵੱਢਿਆ ਹੱਥ ਤੇ ਨੋਚੀਆਂ ਅੱਖਾਂ

Rajneet Kaur
2 Min Read

ਜਲੰਧਰ : ਸੂਰਿਆ ਇਨਕਲੇਵ ਦੇ ਗੇਟ ਦੇ ਬਾਹਰ ਬੀਤੀ ਰਾਤ ਲਗਪਗ ਸਾਢੇ 10 ਵਜੇ ਹਮਲਾਵਰਾਂ ਨੇ ਇਕ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ  ਹਮਲਾ ਕਰ ਦਿਤਾ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਿਰ ‘ਤੇ ਕਈ ਜ਼ਖ਼ਮ ਕਰਨ ਤੋਂ ਬਾਅਦ ਉਸ ਦਾ ਹੱਥ ਵੱਢ ਦਿੱਤਾ। ਇਨ੍ਹਾਂ ਹੀ ਨਹੀਂ ਬੇਰਹਿਮ ਹਮਲਾਵਰਾਂ ਨੇ ਨੌਜਵਾਨ ਦੀਆਂ ਅੱਖਾਂ ਵੀ ਕੱਢ ਦਿੱਤੀਆਂ।ਲੋਕਾਂ ਦੇ ਇਕੱਠੇ ਹੋਣ ’ਤੇ ਹਮਲਾਵਰ ਉਥੋਂ ਫ਼ਰਾਰ ਹੋ ਗਏ । ਜਿਸ ਤੋਂ ਬਾਅਦ ਲੋਕਾਂ ਨੇ ਨੌਜਵਾਨ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ। ਲੋਕ ਉਸ ਦਾ ਅੱਧਾ ਕੱਟਿਆ ਹੱਥ ਵੀ ਲਿਫਾਫੇ ਵਿਚ ਲੈ ਕੇ ਹਸਪਤਾਲ ਪਹੁੰਚੇ। ਉਸ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ।

ਲੋਕਾਂ ਨੇ ਦੱਸਿਆ ਕਿ ਇਹ ਨੌਜਵਾਨ ਮੰਗਲਵਾਰ ਦੇਰ ਰਾਤ ਨੂੰ ਬਾਈਕ ’ਤੇ ਜਾ ਰਿਹਾ ਸੀ। ਜਦੋਂ ਉਹ ਸੂਰਿਆ ਇਨਕਲੇਵ ਨੇੜੇ ਪਹੁੰਚਿਆ ਤਾਂ ਉਸ ’ਤੇ ਦਰਜਨ ਦੇ ਲਗਪਗ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਨੌਜਵਾਨ ਦਾ ਹੱਥ ਵੱਢ ਦਿੱਤਾ ਅਤੇ ਅੱਖਾਂ ਵੀ ਨੋਚ ਲਈਆਂ। ਨੌਜਵਾਨ ਦੀਆਂ ਚੀਕਾਂ ਸੁਣ ਕੇ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਫਿਲਹਾਲ ਪੁਲਿਸ ਨੇ ਕੇਸ ਦਰਜ ਕੇ ਲਿਆ ਹੈ ਅਤੇ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment