ਮਣੀਪੁਰ ‘ਚ ਔਰਤਾਂ ਨੂੰ ਨਗਨ ਹਾਲਤ ‘ਚ ਘੁੰਮਾਉਣ ਵਾਲੇ 4 ਵਿਅਕਤੀ ਗ੍ਰਿਫਤਾਰ, ਲੋਕਾਂ ਦੀ ਮੰਗ- ਫਾਂਸੀ ਦਿਓ

Rajneet Kaur
2 Min Read

ਮਣੀਪੁਰ : ਮਣੀਪੁਰ ‘ਚ ਔਰਤਾਂ ਨੂੰ ਬਗ਼ੈਰ ਕਪੜਿਆਂ ਤੋਂ ਘੁਮਾਉਣ ਅਤੇ ਉਨ੍ਹਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੀ ਘਟਨਾ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿਤਾ ਹੈ।ਹਰ ਕੋਈ ਸਰਕਾਰ ਤੋਂ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਿਹਾ ਹੈ। ਇਸ ਦੇ ਨਾਲ ਹੀ ਇਸ ਕਾਲੇ ਕਾਰਨਾਮੇ ਨੂੰ ਅੰਜਾਮ ਦੇਣ ਵਾਲੇ ਮੁੱਖ ਅਪਰਾਧੀ ਦੀ ਤਸਵੀਰ ਭੀੜ ਦੇ ਸਾਹਮਣੇ ਆਈ ਹੈ।

ਇਹ ਘਟਨਾ 4 ਮਈ ਨੂੰ ਵਾਪਰੀ ਸੀ। ਸ਼ਰਮਨਾਕ ਘਟਨਾ ਦੇ ਮੁੱਖ ਦੋਸ਼ੀ, ਜਿਸ ਨੇ ਹਰੇ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਸੀ ਅਤੇ ਔਰਤ ਨੂੰ ਫੜਿਆ ਹੋਇਆ ਸੀ, ਨੂੰ ਅੱਜ ਸਵੇਰੇ ਇਕ ਕਾਰਵਾਈ ‘ਚ ਸਹੀ ਪਛਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਦੋਸ਼ੀ ਦਾ ਨਾਂ ਹੁਈਰੇਮ ਹੇਰੋਦਾਸ ਮੇਤੇਈ ਹੈ, ਜੋ ਕਿ ਪੇਚੀ ਅਵਾਂਗ ਲੀਕਾਈ ਦਾ ਰਹਿਣ ਵਾਲਾ ਹੈ ਅਤੇ ਉਸ ਦੀ ਉਮਰ 32 ਸਾਲ ਹੈ। ਉਸ ਨੂੰ ਦੋ ਔਰਤਾਂ ਵਿੱਚੋਂ ਇੱਕ ਨੂੰ ਫੜਿਆ ਹੋਇਆ ਦੇਖਿਆ ਜਾ ਸਕਦਾ ਹੈ ਕਿਉਂਕਿ ਉਸ ਦੇ ਨਾਲ 800-1,000 ਲੋਕਾਂ ਦੀ ਭੀੜ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਹੀ ਇਹ ਵੀਡੀਓ ਸਾਡੇ ਧਿਆਨ ਵਿਚ ਆਇਆ ਤਾਂ ਅਸੀਂ ਦੋਸ਼ੀਆਂ ਦੀ ਪਛਾਣ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਸੀ। ਅਸੀਂ ਇੱਕ ਮਿੰਟ ਵੀ ਬਰਬਾਦ ਨਹੀਂ ਕੀਤਾ। ਹੁਣ ਤੱਕ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ‘ਚ ਸ਼ਾਮਲ ਹੋਰ ਲੋਕਾਂ ਨੂੰ ਵੀ ਜਲਦ ਤੋਂ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।  ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਸਾਰੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣਗੇ ਅਤੇ ਮੌਤ ਦੀ ਸਜ਼ਾ ਦਿਵਾਉਣ ਦੀ ਵੀ ਕੋਸ਼ਿਸ਼ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment