ਮੋਹਾਲੀ ‘ਚ ਮੰਗਾਂ ਨੂੰ ਲੈ ਕੇ ਟੈਂਕੀ ‘ਤੇ ਚੜ੍ਹੀਆਂ 2 ਪੀਟੀਆਈ ਅਧਿਆਪਕਾਂ

Rajneet Kaur
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਖਿਲਾਫ ਬੇਰੋਜ਼ਗਾਰ ਅਧਿਆਪਕਾਂ ਦਾ ਰੋਸ ਪ੍ਰਦਰਸ਼ਨ ਜਾਰੀ ਹੈ। ਪੰਜਾਬ ਵਿਚ ਫਿਜ਼ੀਕਲ ਟ੍ਰੇਨਿੰਗ ਇੰਸਟ੍ਰਕਟਰ ਟ੍ਰੇਨਿੰਗ ਪ੍ਰਾਪਤ ਅਧਿਆਪਕਾਂ ਦੇ ਅੰਦੋਲਨ ਨੂੰ ਇਕ ਸਾਲ ਪੂਰਾ ਹੋ ਗਿਆ ਹੈ। ਇਸੇ ਤਹਿਤ ਮੋਹਾਲੀ ਵਿਚ ਦੋ ਪੀਟੀਆਈ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਹ ਪੈਟਰੋਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ‘ਤੇ ਚੜ੍ਹ ਗਈਆਂ ਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।

ਟੈਂਕੀ ਦੇ ਆਸ ਪਾਸ ਹੋਰ ਵੀ ਵੱਡੀ ਗਿਣਤੀ ਵਿੱਚ ਅਧਿਆਪਕ ਖੜੇ ਹੋ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਹਨ। 2 ਮਹਿਲਾ ਅਧਿਆਪਕਾਂ ਦੇ ਟੈਂਕੀ ‘ਤੇ ਚੜ੍ਹਨ ਨੂੰ ਲੈ ਕੇ ਪ੍ਰਸ਼ਾਸਨ ਨੂੰ ਵੀ ਹੱਥਾਂ-ਪੈਰਾਂ ਦੀ ਪੈ ਗਈ, ਜਿਸ ਦੇ ਮੱਦੇਨਜ਼ਰ ਮੌਕੇ ‘ਤੇ ਡੀਐਸਪੀ ਅਤੇ ਐਸਐਚਓ ਸਮੇਤ ਉਚ ਅਧਿਕਾਰੀ ਵੀ ਅਧਿਆਪਕਾਂ ਨੂੰ ਮਨਾਉਣ ਲਈ ਪੁੱਜੇ ਹੋਏ ਹਨ ਅਤੇ ਲਗਾਤਾਰ ਕੋਸ਼ਿਸ਼ਾਂ ਜਰੀ ਹਨ।

ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਕਿਹਾ ਕਿ 1 ਸਾਲ ਪਹਿਲਾਂ ਵੀ ਉਨ੍ਹਾਂ ਨੇ ਮੁੱਖ ਅੱਜ ਦੇ ਦਿਨ ਹੀ ਇਸ ਟੈਂਕੀ ‘ਤੇ ਚੜ੍ਹ ਕੇ ਰੋਸ ਕੀਤਾ ਸੀ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਸਮੇਂ ਜਦੋਂ ਉਹ ਅੰਦੋਲਨ ਕਰ ਰਹੇ ਸਨ ਤਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਨੌਕਰੀ ਦੇ ਦਿੱਤੀ ਜਾਵੇਗੀ ਪਰ ਉਹ ਵਾਅਦਾ ਮਿੱਠੀ ਗੋਲੀ ਸਾਬਤ ਹੋਇਆ। ਉਹ ਪਹਿਲਾਂ ਵੀ ਪਾਣੀ ਦੀਆਂ ਟੈਂਕੀਆਂ ‘ਤੇ ਚੜ੍ਹ ਚੁੱਕੇ ਹਨ ਪਰ ਹਰ ਵਾਰ ਵਾਅਦਾ ਕਰਕੇ ਉਤਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਾਂ ਕਿ ਪੀਟੀਆਈ ਦੀ ਮੈਰਿਟ ਲਿਸਟ ਜਲਦ ਤੋਂ ਜਲਦ ਜਾਰੀ ਕੀਤੀ ਜਾਵੇ।ਅਧਿਆਪਕਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਜਾਂਦੀ ਤਾਂ ਉਹ ਇਥੇ ਹੀ ਬੈਠੇ ਰਹਿਣਗੇ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment