ਪਟਿਆਲਾ ’ਚ ਪੁਲਿਸ ਨੇ ਚੁਕਵਾਇਆ ਕਿਸਾਨਾਂ ਦਾ ਧਰਨਾ, ਮਰਨ ਵਰਤ ‘ਤੇ ਬੈਠੇ ਆਗੂ ਗ੍ਰਿਫ਼ਤਾਰ

Rajneet Kaur
2 Min Read

ਪਟਿਆਲਾ: ਸਯੁੰਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵੱਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਪਿਛਲੇ ਪੰਜ ਦਿਨਾਂ ਤੋਂ  ਅਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨਾਂ ਦਾ ਧਰਨਾ ਪਟਿਆਲਾ ਪੁਲਿਸ ਵਲੋਂ ਅੱਜ ਤੜਕੇ ਚੁਕਵਾ ਦਿਤਾ ਗਿਆ ਹੈ।ਇਸ ਕਾਰਵਾਈ ਦੌਰਾਨ ਪੁਲਿਸ ਵਲੋਂ ਜਗਜੀਤ ਸਿੰਘ ਡੱਲੇਵਾਲ ਸਣੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।

SSP ਦੀ ਅਗਵਾਈ ਹੇਠ ਪਹੁੰਚੀ ਵੱਡੀ ਗਿਣਤੀ ‘ਚ ਪੁਲਿਸ ਫੋਰਸ ਨੇ ਪਹਿਲਾਂ ਪਾਵਰਕਾਮ ਦੇ ਸਾਰੇ ਗੇਟਾਂ ਸਾਹਮਣੇ ਬੈਠੇ ਕਿਸਾਨਾਂ ਨੂੰ ਜ਼ਬਰਦਸਤੀ ਉਠਾ ਕੇ ਗੇਟ ਖੁੱਲ੍ਹਵਾਏ  ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਵੀ ਕੀਤਾ ਗਿਆ। ਇਸ ਕਾਰਵਾਈ ਮਗਰੋਂ ਪਾਵਰਕਾਮ ਦੇ ਸਾਹਮਣੇ ਧਰਨੇ ਵਾਲੀ ਥਾਂ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਪਾਵਰਕੌਮ ਦਫ਼ਤਰ ਦੇ ਗੇਟ ਖੋਲ੍ਹ ਦਿਤੇ ਗਏ ਹਨ ਅਤੇ ਮੁਲਾਜ਼ਮ ਕੰਮ ਲਈ ਆ ਸਕਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਾਂਤਮਈ ਪ੍ਰਦਰਸ਼ਨ ਦਾ ਹਰ ਕਿਸੇ ਨੂੰ ਅਧਿਕਾਰ ਹੈ ਪਰ ਸੜਕਾਂ ਰੋਕਣੀਆਂ ਅਤੇ ਦਫ਼ਤਰਾਂ ਨੂੰ ਘੇਰਾ ਪਾਉਣ ਨਾਲ ਸੂਬੇ ਦਾ ਨੁਕਸਾਨ ਹੁੰਦਾ ਹੈ,  ਅਜਿਹੀਆਂ ਕਾਰਵਾਈਆਂ ਨੂੰ ਰੋਕਿਆ ਜਾਵੇਗਾ।

ਪੁਲਿਸ ਵੱਲੋਂ ਮਿੱਟੀ ਦੇ ਭਰੇ ਟਿੱਪਰਾਂ ਨਾਲ ਧਰਨੇ ਦੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਹਾਲਾਂਕਿ ਬਾਅਦ ਵਿਚ ਰਸਤੇ ਖੋਲ੍ਹ ਦਿੱਤੇ ਗਏ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment