ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਵਿਭਾਗ ਨੇ ਰੋਜ਼ਾਨਾ ਸਕੂਲੀ ਬੱਸਾਂ ਦੇ ਹਾਦਸਿਆਂ ਨੂੰ ਦੇਖਦੇ ਹੋਏ ਸਖ਼ਤ ਫੈਸਲਾ ਲਿਆ ਹੈ। ਹੁਣ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਅਤੇ ਵੈਨਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਦਾ ਡੋਪ ਟੈਸਟ ਵੀ ਕੀਤਾ ਜਾਵੇਗਾ। ਉਨ੍ਹਾਂ ਦਾ ਸਰਟੀਫਿਕੇਟ ਹੋਣਾ ਜ਼ਰੂਰੀ ਹੈ।
ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਅਤੇ ਡਰਾਈਵਰਾਂ ਖ਼ਿਲਾਫ਼ ਜ਼ਿਲ੍ਹਾ ਅਧਿਕਾਰੀ ਸਖ਼ਤ ਕਾਰਵਾਈ ਕਰਨਗੇ। ਹਰ ਸਕੂਲ ਦਾ ਪ੍ਰਿੰਸੀਪਲ ਡਰਾਈਵਰ ਅਤੇ ਕੰਡਕਟਰ ਦੀ ਰਿਪੋਰਟ ਲੈਣਗੇ। ਜਿਸ ਤੋਂ ਬਾਅਦ ਇਹ ਰਿਪੋਰਟ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸੌਂਪਣੀ ਪਵੇਗੀ।
ਇਸ ਤੋਂ ਬਾਅਦ ਜ਼ਿਲ੍ਹਾ ਸਿੱਖਿਆ ਅਫ਼ਸਰ ਹਰ ਸਕੂਲ ਦਾ ਨਿਰੀਖਣ ਕਰਨਗੇ। ਜੇਕਰ ਕਿਸੇ ਕਿਸਮ ਦੀ ਅਣਗਹਿਲੀ ਹੁੰਦੀ ਹੈ ਤਾਂ ਇਸ ਲਈ ਸਿੱਧੇ ਤੌਰ ‘ਤੇ ਸਕੂਲ ਜ਼ਿੰਮੇਵਾਰ ਹੋਣਗੇ। ਜੇਕਰ ਕੋਈ ਸਕੂਲ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਡੀਸੀ ਸੇਫ਼ ਸਕੂਲ ਵਹੀਕਲ ਪਾਲਿਸੀ ਤਹਿਤ ਕਾਰਵਾਈ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।