ਲੁਧਿਆਣਾ: ਪੁਲਿਸ ਨੇ ਵੱਡਾ ਕਦਮ ਚੁੱਕਿਆ ਹੈ। ਹੁਣ ਜੇਕਰ ਕੋਈ ਸ਼ਹਿਰ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਹੈ ਤਾਂ ਉਸ ਦਾ ਡਰਾਈਵਿੰਗ ਲਾਇਸੈਂਸ ਸਸਪੈਂਡ ਕਰ ਦਿੱਤਾ ਜਾਵੇਗਾ। ਉਨ੍ਹਾਂ ਨੇ ਇਹ ਫੈਸਲਾ ਇਸ ਲਈ ਲਿਆ ਹੈ ਕਿਉਂਕਿ ਪੁਲਿਸ ਵੱਲੋਂ ਨਵੰਬਰ ਮਹੀਨੇ ਵਿੱਚ ਜੋ ਚਲਾਨ ਕੀਤੇ ਗਏ ਸਨ, ਉਹ ਸਾਰੇ ਸ਼ਰਾਬ ਪੀ ਕੇ ਗੱਡੀ ਚਲਾਉਣ ਦੇ ਸਨ। ਟ੍ਰੈਫਿਕ ਪੁਲਿਸ ਪਿਛਲੇ ਕਈ ਮਹੀਨਿਆਂ ਤੋਂ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਇਨ੍ਹਾਂ ਸਾਰਿਆਂ ਦੀ ਅਗਵਾਈ ਟਰੈਫਿਕ ਪੁਲਿਸ ਦੇ ਜ਼ੋਨ ਇੰਚਾਰਜ ਖ਼ੁਦ ਕਰ ਰਹੇ ਹਨ।
ਟ੍ਰੈਫਿਕ ਪੁਲਿਸ ਵੱਲੋਂ ਸ਼ਰਾਬ ਦੀ ਚੈਕਿੰਗ ਲਈ ਚੁਣੇ ਗਏ ਪੁਆਇੰਟਾਂ ਵਿੱਚ ਚੰਡੀਗੜ੍ਹ ਰੋਡ, ਮਲਹਾਰ ਰੋਡ, ਜਲੰਧਰ ਬਾਈਪਾਸ, ਸਾਊਥ ਸਿਟੀ, ਇਸ਼ਮੀਤ ਚੌਕ, ਢੰਡਾਰੀ, ਲਾਡੀ ਕਲੱਬ, ਜੀਐਨਈ ਕਾਲਜ ਰੋਡ ਸ਼ਾਮਿਲ ਹਨ। ਟ੍ਰੈਫਿਕ ਪੁਲਿਸ ਦੀਆਂ ਟੀਮਾਂ ਸ਼ਰਾਬ ਦੇ ਮੀਟਰ ਨਾਲ ਗੱਡੀ ਚਲਾਉਣ ਵਾਲੇ ਲੋਕਾਂ ਦੀ ਜਾਂਚ ਕਰਨਗੀਆਂ। ਜੇਕਰ ਟੈਸਟ ਪਾਜ਼ੇਟਿਵ ਆਉਂਦਾ ਹੈ ਤਾਂ ਡਰਾਈਵਰਾਂ ਦੇ ਚਲਾਨ ਕੱਟੇ ਜਾਣਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।