ਪੰਜਾਬ ‘ਚ ਅੱਜ ਕਿਸਾਨਾਂ ਵਲੋਂ ਇਨ੍ਹਾਂ ਥਾਵਾਂ ‘ਤੇ ਕੀਤਾ ਜਾਵੇਗਾ ਚੱਕਾ ਜਾਮ

Rajneet Kaur
2 Min Read

ਚੰਡੀਗੜ੍ਹ: ਪੰਜਾਬ ‘ਚ ਅੱਜ ਕਿਸਾਨ ਚੱਕਾ ਜਾਮ ਕਰਨਗੇ। ਚੱਕਾ ਜਾਮ ਕਰਨ ਦਾ ਕਾਰਨ ਕੇਂਦਰ ਵੱਲੋਂ ਦਿੱਲੀ ਮੋਰਚੇ ਵਿੱਚ ਮੰਨੀਆਂ ਗਈਆਂ ਮੰਗਾਂ ਪੂਰੀਆਂ ਨਾ ਕਰਨਾ ਹੈ। ਕਿਸਾਨਾਂ ਵਲੋਂ ਅੱਜ ਅੱਜ ਪੰਜਾਬ ਵਿੱਚ 6 ਜਗ੍ਹਾ ਧਰੇੜੀ ਜੱਟਾਂ ਟੋਲ ਪਲਾਜ਼ਾ ਰਾਜਪੁਰਾ-ਪਟਿਆਲਾ ਰੋਡ, ਟਹਿਣਾ ਟੀ ਪੁਆਇੰਟ ਫਰੀਦਕੋਟ, ਭੰਡਾਰੀ ਪੁਲ ਅੰਮ੍ਰਿਤਸਰ ਸਾਹਿਬ, ਮਾਨਸਾ, ਤਲਵੰਡੀ ਸਾਬੋ ਸਿਰਫ ਬੀਬੀਆ ਦਾ ਧਰਨਾ ਅਤੇ ਮੁਕੇਰੀਆਂ ਵਿਖੇ ਚੱਕਾ ਜਾਮ ਕੀਤਾ ਜਾਵੇਗਾ।

ਪੁਲਿਸ ਨੇ ਇਨ੍ਹਾਂ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਵੀ ਮਜ਼ਬੂਤ ​​ਕਰ ਦਿੱਤੇ ਹਨ। ਕਿਸਾਨ ਆਗੂਆਂ ਵਿੱਚ ਸਰਕਾਰ ਪ੍ਰਤੀ ਗੁੱਸਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਜੇ ਸਰਕਾਰ ਨੇ ਸਮੇਂ ਸਿਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਸ਼ਹੀਦ ਕਿਸਾਨਾਂ ਦੇ ਪਾਰਿਵਾਰਿਕ ਮੈਂਬਰਾ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ,ਜੁਮਲਾ ਮਾਲਕਾਨ ਜਮੀਨ ਦੇ ਮਾਲਕ ਕਿਸਾਨਾਂ ਨੂੰ ਉਨ੍ਹਾਂ ਦਾ ਮਾਲਕੀ ਹੱਕ ਦਬਾਉਣ ਲਈ, ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇਂ, ਚਾਈਨਾ ਵਾਇਰਸ ਨਾਲ ਨੁਕਸਾਨੇ ਅਤੇ ਬਰਸਾਤ ਨਾਲ ਨੁਕਸਾਨੇ ਝੋਨੇ ਦਾ ਮੁਆਵਜ਼ਾ, ਕਿਸਾਨਾਂ ਉੱਪਰ ਪਰਾਲੀ ਦੇ ਕੀਤੇ ਪਰਚੇ ਤੇ ਫਰਦ ਵਿੱਚ ਰੈਡ ਐਟਰੀਆਂ ਰੱਦ ਕਰਵਾਉਣ,ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਵੀ.ਸੀ ਉੱਪਰ ਕਾਰਵਾਈ ਕਰਵਾਉਣ ਲਈ ਧਰਨਾ ਲਗਾਇਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment