ਪੰਜਾਬ ਵਿਧਾਨ ਸਭਾ ’ਚ ਪ੍ਰਕਾਸ਼ ਸਿੰਘ ਬਾਦਲ ਨੇ ਹੱਥ ਜੋੜ ਕੇ ਮੰਗੀ ਮੁਆਫ਼ੀ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵਿਧਾਨ ਸਭਾ ਅੰਦਰ ਮੁਆਫੀ ਮੰਗੀ । ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਉਮਰ 93 ਵਰ੍ਹੇ ਦੀ ਹੋ ਗਈ ਹੈ। ਜੇਕਰ ਉਨ੍ਹਾਂ ਦੇ ਸਿਆਸੀ ਸਫਰ ਦੌਰਾਨ ਉਨ੍ਹਾਂ ਤੋਂ ਕੋਈ ਗਲਤੀ ਹੋ ਗਈ ਹੋਵੇ ਤਾਂ ਉਹ ਹੱਥ ਜੋੜ ਕੇ ਮੁਆਫੀ ਮੰਗਦੇ ਹਨ। ਵੱਡੇ ਬਾਦਲ ਨੇ ਬੋਲਦਿਆਂ ਕਿਹਾ ਕਿ ਜੇਕਰ ਉਨ੍ਹਾਂ ਕਰਕੇ ਕਿਸੇ ਦਾ ਦਿਲ ਦੁਖਿਆ ਹੋਵੇ ਤਾਂ ਉਹ ਮਾਫੀ ਮੰਗਦੇ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਮੌਕੇ ਰੱਖੇ ਗਏ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੇ ਦਰਪੇਸ਼ ਸਮਾਜਿਕ, ਧਾਰਮਿਕ ਅਤੇ ਸਿਆਸੀ ਕਲੇਸ਼ ਮਿਟਾਉਣ ਲਈ ਦਇਆ, ਸਹਿਮਤੀ ਅਤੇ ਸਮਝੌਤੇ ਵਾਲੀ ਰਾਜਨੀਤੀ ਉੱਤੇ ਆਧਾਰਿਤ ਇੱਕ ਸੱਭਿਅਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ।

ਦੱਸ ਦਈਏ ਕਿ 53 ਸਾਲਾ ਬਾਅਦ ਪਹਿਲੀ ਵਾਰ ਪੰਜਾਬ ਤੇ ਹਰਿਆਣਾ ਵਿਧਾਨ ਸਭਾ ਦਾ ਸਾਂਝਾ ਇਜਲਾਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਦੇ ਹੋਏ ਸੱਦਿਆ ਗਿਆ ਸੀ। ਜਿਸ ਵਿਚ ਪੰਜਾਬ ਤੇ ਹਰਿਆਣਾ ਵਿਧਾਨ ਸਭਾ ਦੇ ਸਾਰੇ ਵਿਧਾਇਕ, ਮੰਤਰੀ, ਸਪੀਕਰ ਤੇ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਸਣੇ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਹਾਜ਼ਰ ਹੋਏ। ਇਸ ਸਮਾਗਮ ਲਈ ਦੇਸ਼ ਦੇ ਉੱਪ ਰਾਸ਼ਟਰਪਤੀ ਵੈਂਕਈਆਂ ਨਾਇਡੂ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਵਿਸ਼ੇਸ਼ ਤੌਰ ਉਤੇ ਸ਼ਾਮਲ ਹੋਏ।

Share this Article
Leave a comment