ਨਿਊਜ਼ ਡੈਸਕ: ਪੰਜਾਬ ਦੇ ਖੰਨਾ ‘ਚ ਲਲਹੇੜੀ ਰੋਡ ‘ਤੇ ਆਯੋਜਿਤ ਦੁਸਹਿਰਾ ਮੇਲੇ ‘ਚ ਪੰਜਾਬੀ ਗਾਇਕ ਗੁਲਾਬ ਸਿੱਧੂ ਨੂੰ ਚਲਦਾ ਸ਼ੋਅ ਉਸ ਦੌਰਾਨ ਰੋਲਣਾ ਪਿਆ ਜਦੋਂ ਉਸਦੇ ਬਾਊਂਸਰਾਂ ਨੇ ਗੁੰਡਾਗਰਦੀ ਕਰਦੇ ਹੋਏ ਕਿਸਾਨ ਦੀ ਪੱਗ ਲਾਹ ਦਿੱਤੀ। ਕਿਸਾਨ ਅਤੇ ਉਸ ਦੇ ਪੁੱਤਰ ਨੂੰ ਸਟੇਜ ਤੋਂ ਧੱਕਾ ਦੇ ਕੇ ਸੁੱਟ ਦਿੱਤਾ ਗਿਆ। ਇਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।
ਹਾਸਿਲ ਜਾਣਕਾਰੀ ਅਨੁਸਾਰ ਸਿਰਫ਼ ਕਿਸਾਨ ਤੇ ਉਸ ਦੇ ਪੁੱਤਰ ਨੂੰ ਗਾਇਕਾਂ ਦੀ ਸਟੇਜ ‘ਤੇ ਜਾਣ ਤੋਂ ਰੋਕਿਆ ਗਿਆ। ਜਦੋਂ ਉਨ੍ਹਾਂ ਕਿਹਾ ਕਿ ਉਹ ਜ਼ਮੀਨ ਦੇ ਮਾਲਕ ਹਨ ਤਾਂ ਬਾਊਂਸਰਾਂ ਨੇ ਗੁੰਡਾਗਰਦੀ ਸ਼ੁਰੂ ਕਰ ਦਿੱਤੀ। ਬਜ਼ੁਰਗ ਕਿਸਾਨ ਨੂੰ ਧੱਕਾ ਦਿੱਤਾ ਜਦੋਂ ਪੁੱਤਰ ਨੇ ਵਿਰੋਧ ਕੀਤਾ ਤਾਂ ਉਸ ਦੀ ਵੀ ਕੁੱਟਮਾਰ ਕੀਤੀ ਗਈ। ਕਿਸਾਨ ਦੀ ਪੱਗ ਲਾਹੁਣ ਤੋਂ ਬਾਅਦ ਉਸ ਦੇ ਪੁੱਤਰ ਸਮੇਤ ਉਸ ਨੂੰ ਸਟੇਜ ਤੋਂ ਹੇਠਾਂ ਧੱਕਾ ਦੇ ਦਿੱਤਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।