ਕੌਮਾਂਤਰੀ ਜੇਤੂ ਪਹਿਲਵਾਨ ਕੁੜੀਆਂ ਦੇ ਹੱਕੀ ਘੋਲ਼ ਦੀ ਹਮਾਇਤ ‘ਚ ਮੁਕਤਸਰ ਵਿੱਚ ਅਰਥੀ ਫੂਕ ਮੁਜਾਹਰਾ ਤੇ ਮੰਗ ਪੱਤਰ ਦਿੱਤਾ

navdeep kaur
2 Min Read

ਮੁਕਤਸਰ : ਸ੍ਰੀ ਮੁਕਤਸਰ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ, ਅਤੇ ਭਰਾਤਰੀ ਜਥੇਬੰਦੀਆਂ ਵਿਸ਼ੇਸ਼ ਔਰਤਾਂ ਵੱਲੋਂ ਕੌਮਾਂਤਰੀ ਜੇਤੂ ਪਹਿਲਵਾਨ ਕੁੜੀਆਂ ਦੇ ਜਿਣਸੀ ਸ਼ੋਸ਼ਣ ਦੇ ਨਾਮਜ਼ਦ ਦੋਸ਼ੀ ਭਾਜਪਾ ਐਮ ਪੀ ਬਿ੍ਜ ਭੂਸਣ ਸ਼ਰਨ ਸਿੰਘ ਨੂੰ ਸਾਰੇ ਅਹੁਦਿਆਂ ਤੋਂ ਬਰਖਾਸਤ ਕਰਕੇ ਤਰੁੰਤ ਗਿਰਫ਼ਤਾਰ ਕਰਾਉਣ ਦੀ ਮੁੱਖ ਮੰਗ ਸਮੇਤ ਹੋਰ ਮੰਗਾਂ ਨੂੰ ਲੈਕੇ ਉਸ ਦੀ ਸਰਪ੍ਰਸਤ ਮੋਦੀ ਸਰਕਾਰ ਵਿਰੁੱਧ ਬੱਸ ਸਟੈਂਡ ਮੁਕਤਸਰ ਚ ਰੋਸ਼ ਰੈਲੀ ਕਰਕੇ ਵਿਸ਼ੇਸ਼ ਤੌਰ ਤੇ ਔਰਤਾਂ ਵੱਲੋਂ ਸ਼ਹਿਰ ਵਿੱਚ ਰੋਸ਼ ਮੁਜਾਹਰਾ ਕਰਕੇ ਡੀਸੀ ਦਫ਼ਤਰ ਮੂਹਰੇ ਅਰਥੀ ਫੂਕ ਕੇ ਰੋਸ਼ ਧਰਨਾ ਦੇ ਕੇ ਭਾਰਤ ਦੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ ।

ਇਸ ਮੌਕੇ ਬੋਲਦੇ ਹੋਏ ਵੱਖ ਵੱਖ ਜਥੇਬੰਦੀਆਂ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਭਾਜਪਾ ਸਰਕਾਰ ਨਜਾਇਜ਼ ਤੌਰ ਤੇ ਇਖਲਾਕੀ ਦੋਸ਼ੀ ਬਿ੍ਜ਼ ਭੂਸ਼ਨ ਦਾ ਬਚਾਅ ਕਰ ਰਹੀ ਹੈ। ਸਰਕਾਰੀ ਹੁਕਮਾਂ ਤਹਿਤ ਹੀ ਪੁਲਿਸ ਨੇ ਸ਼ਾਂਤਮਈ ਰੋਸ਼ ਦਾ ਜਮਹੂਰੀ ਹੱਕ ਕੁਚਲਣ ਲਈ ਪਹਿਲਵਾਨ ਖਿਡਾਰਨਾਂ ਤੇ ਰਾਤ ਸਮੇਂ ਜਾਬਰ ਹੱਲਾ ਕਰਨ ਮਗਰੋਂ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਦੇ ਆਲੇ ਦੁਆਲੇ ਬੈਰੀਕੇਟ ਲਗਾ ਦਿੱਤੇ ਗਏ ਹਨ ਅਤੇ ਕਿਸੇ ਆਮ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਜਥੇਬੰਦੀਆਂ ਦੇ ਕਾਰਕੁਨਾਂ ਨੂੰ ਭਿੜ ਕੇ ਧਰਨੇ ਵਾਲੀ ਥਾਂ ਤੇ ਜਾਣਾ ਪੈਂਦਾ ਹੈ ਪੁਲਿਸ ਦਿੱਲੀ ਦੀਆਂ ਹੱਦਾਂ ਤੇ ਵਾਹਨਾਂ ਦੀ ਚੈਕਿੰਗ ਕਰਕੇ ਜੰਤਰ ਮੰਤਰ ਜਾਣ ਤੋਂ ਰੋਕਣ ਲਈ ਪੂਰੀ ਵਾਹ ਲਾ ਰਹੀ ਹੈ ।ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਉਨ੍ਹਾਂ ਮੰਗ ਕੀਤੀ ਕਿ ਬਿ੍ਜ ਭੂਸਣ ਦੇ ਸਾਰੇ ਅਹੁਦਿਆਂ ਤੋਂ ਬਰਖਾਸਤਗੀ ਅਤੇ ਤਰੁੰਤ ਗਿ੍ਫਤਾਰੀ ਤੋਂ ਇਲਾਵਾ ਜੰਤਰ ਮੰਤਰ ਵਿਖੇ ਸ਼ਾਂਤਮਈ ਧਰਨਾ ਦੇ ਰਹੀਆਂ ਖਿਡਾਰਨਾਂ ਕੁੜੀਆਂ ਦੀ ਘੇਰਾਬੰਦੀ ਤਰੁੰਤ ਖਤਮ ਕਰਨ ਅਤੇ ਜਾਬਰ ਪੁਲਿਸ ਹੱਲੇ ਰਾਹੀਂ ਜ਼ਖ਼ਮੀ ਕੀਤੇ ਕੁੜੀਆਂ ਮੁੰਡਿਆਂ ਦੇ ਮੁਫ਼ਤ ਸਰਕਾਰੀ ਇਲਾਜ ਅਤੇ ਢੁਕਵੇਂ ਮੁਆਵਜ਼ਾ ਦੇਣ ਆਦਿ ਦੀਆਂ ਮੰਗਾਂ ਉੱਤੇ ਜ਼ੋਰ ਵੀ ਦਿੱਤਾ ਗਿਆ । ਇਸ ਮੌਕੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੰਬੋਧਨ ਕੀਤਾ

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment