ਸੁਰੱਖਿਆ ਦੇ ਮੱਦੇ ਨਜ਼ਰ ਕੇਂਦਰੀ ਗ੍ਰਹਿ ਮੰਤਰੀ ਦਾ ਵੱਡਾ ਐਲਾਨ, NIA ਦਾ ਵਧਾਇਆ ਅਧਿਕਾਰ ਖੇਤਰ

Global Team
1 Min Read

ਨਵੀਂ ਦਿੱਲੀ : ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੂੰ ਲੈ ਕੇ ਹੁਣ ਕੇਂਦਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਕੀਤਾ ਗਿਆ ਹੈ। ਜੀ ਹਾਂ ਹੁਣ ਹਰ ਸੂਬੇ ਦੇ ਵਿੱਚ ਐੱਨ.ਆਈ.ਏ ਦਾ ਦਫਤਰ ਹੋਵੇਗਾ। ਇੱਥੇ ਹੀ ਬੱਸ ਨਹੀਂ ਐੱਨ.ਆਈ.ਏ ਦੇ ਕੰਮ ਉੱਪਰ ਖੇਤਰ ਦਾ ਕੋਈ ਪ੍ਰੈਸ਼ਰ ਨਹੀਂ ਹੋਵੇਗਾ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਯੂ.ਏ.ਪੀ.ਏ. ਅਤੇ ਐੱਨ.ਆਈ.ਏ ਏਜੰਸੀਆਂ ਨੂੰ ਮਜਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੀਰੋ ਟਾਲਰੈਂਸ ਦੇ ਤਹਿਤ ਇਹ ਫੈਸਲਾ ਕੀਤਾ ਗਿਆ ਹੈ।

ਦੱਸ  ਦੇਈਏ ਕਿ ਫਰੀਦਾਬਾਦ ਵਿੱਚ ਸੁਰੱਖਿਆ ਏਜੰਸੀਆਂ ਨੂੰ ਲੈ ਕੇ ਵਿਚਾਰ ਵਟਾਂਦਰਾ ਗ੍ਰਹਿ ਮੰਤਰੀ ਵੱਲੋਂ ਕੀਤਾ ਜਾ ਰਿਹਾ ਸੀ। ਜਿਸ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਹੈ। ਇਸ ਬੈਠਕ ਵਿੱਚ ਵੱਖ ਵੱਖ ਸੂਬਿਆਂ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸ਼ਾਮਲ ਸਨ। ਪੰਜਾਬ ਵੱਲੋਂ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ ਇਸ ਮੀਟਿੰਗ ‘ਚ ਸ਼ਾਮਲ ਸਨ। ਲੰਬੀਆਂ ਵਿਚਾਰਾਂ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

Share this Article
Leave a comment