ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ CM ਚੰਨੀ ਤੇ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਜਾਰੀ ਕੀਤਾ ਨੋਟਿਸ

navdeep kaur
3 Min Read

ਚੰਡੀਗੜ੍ਹ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸ਼ਿਕੰਜਾ ਕੱਸ ਲਿਆ ਹੈ। ਵਿਜੀਲੈਂਸ ਚੰਨੀ ਖਿਲਾਫ ਆਮਦਨ ਤੋਂ ਵੱਧ ਮਾਮਲੇ ਦੀ ਜਾਂਚ ਕਰ ਰਹੀ ਹੈ। ਚੰਨੀ ਖਿਲਾਫ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ। ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪੁੱਛਗਿੱਛ ਲਈ ਮੁੱਖ ਦਫ਼ਤਰ ਬੁਲਾਇਆ ਹੈ।
ਜਦੋਂ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਏ ਸਨ। ਉਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਿਦੇਸ਼ ਚਲੇ ਗਏ ਸਨ। ਇਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਸੀ ਕਿ ਚੰਨੀ ਵਿਦੇਸ਼ ਭੱਜ ਗਏ ਹਨ। ਹਾਲਾਂਕਿ CM ਚੰਨੀ ਨੇ ਉਸ ਸਮੇਂ ਕਿਹਾ ਸੀ ਕਿ ਉਨ੍ਹਾਂ ਦੀਆਂ ਅੱਖਾਂ ਦਾ ਇਲਾਜ ਚੱਲ ਰਿਹਾ ਹੈ, ਇਸੇ ਲਈ ਉਹ ਵਿਦੇਸ਼ ਆਏ ਸਨ, ਜਿਸ ਤੋਂ ਬਾਅਦ ਚੰਨੀ ਪਰਤ ਆਏ ਸਨ। ਆਪਣੇ ਹਲਕੇ ਵਿੱਚ ਵੀ ਸਰਗਰਮ ਹੋ ਗਏ। ਉਨ੍ਹਾਂ ਵਿਰੁੱਧ ਪਿਛਲੇ ਸਾਲ ਐਲ.ਓ.ਸੀ. ਜਾਰੀ ਕਰ ਦਿੱਤੀ ਗਈ ਸੀ।
ਕਈ ਘਪਲਿਆਂ ਅੰਦਰ ਸ਼ਮੂਲੀਅਤ ਦੀ ਚਰਚਾ
ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਇਲਜ਼ਾਮ ਲੱਗੇ ਸਨ ਕਿ ਸੈਰ ਸਪਾਟਾ ਵਿਭਾਗ ਵਿਚ ਕਰੋੜਾਂ ਰੁਪਏ ਦੀਆਂ ਬੇਨਿਯਮੀਆਂ ਪਾਈਆਂ ਗਈਆਂ ਸਨ। ਇਸਦੇ ਨਾਲ ਹੀ ਇਹ ਵੀ ਇਲਜ਼ਾਮ ਲੱਗੇ ਸਨ ਕਿ ਦਾਸਤਾਨ ਏ ਸ਼ਹਾਦਤ ਸਮਾਗਮ ਦੌਰਾਨ ਵੀ ਕਰੋੜਾਂ ਦਾ ਘਪਲਾ ਕੀਤਾ ਗਿਆ ਹੈ ਅਤੇ ਬੇਟੇ ਦੇ ਵਿਆਹ ਵਿਚ ਇਹਨਾਂ ਘਪਲਿਆਂ ਨੂੰ ਐਡਜਸਟ ਕੀਤਾ ਗਿਆ। ਜਾਣਕਾਰੀ ਅਨੁਸਾਰ ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਸਮੇਂ ਚੰਨੀ ਦੇ ਭਾਣਜੇ ਹਨੀ ਉੱਪਰ ਕਥਿਤ ਤੌਰ ਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਸੀ।
ਈਡੀ ਨੇ ਭੁਪਿੰਦਰ ਸਿੰਘ ਹਨੀ ਦੇ ਘਰੋਂ 10 ਕਰੋੜ ਰੁਪਏ, 21 ਲੱਖ ਦੇ ਕਰੀਬ ਸੋਨਾ ਅਤੇ 12 ਲੱਖ ਰੁਪਏ ਦੀ ਰੋਲੈਕਸ ਘੜੀ ਬਰਾਮਦ ਕੀਤੀ ਗਈ ਸੀ। ਇਨ੍ਹਾਂ ਵਿੱਚੋਂ 8 ਕਰੋੜ ਰੁਪਇਆ ਹਨੀ ਦੇ ਹੋਮ ਲੈਂਡ ਸੁਸਾਇਟੀ ਸੈਕਟਰ ਸਤੱਤਰ ਮੁਹਾਲੀ ਵਿਖੇ ਉਸਦੇ ਘਰ ਤੋਂ ਬਰਾਮਦ ਕੀਤਾ ਸੀ ਅਤੇ ਉਸਦੇ ਇੱਕ ਸਾਥੀ ਸੰਦੀਪ ਦੇ ਲੁਧਿਆਣਾ ਦੇ ਇੱਕ ਟਿਕਾਣੇ ਤੋਂ 2 ਕਰੋੜ ਰੁਪਏ ਬਰਾਮਦ ਹੋਏ ਸੀ। ਇਹ ਸਾਰੀ ਕਾਰਵਾਈ ਪੰਜਾਬ ਪੁਲਿਸ ਵੱਲੋਂ 2018 ਵਿੱਚ ਰੋਪੜ ਦੇ ਥਾਣੇ ਵਿਖੇ ਨਜ਼ਾਇਜ ਰੇਤ ਮਾਇਨਿੰਗ ਮਾਮਲੇ ਵਿੱਚ ਦਰਜ ਇੱਕ ਐੱਫ.ਆਈ.ਆਰ ਦੇ ਅਧਾਰ ਤੇ ਕੀਤੀ ਗਈ ਸੀ।
ਵਿਜੀਲੈਂਸ ਨੇ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ। ਉਸ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਗਏ ਹਨ। ਤਾਂ ਜੋ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇ ਤਾਂ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਵਿਜੀਲੈਂਸ ਨੇ ਚਰਨਜੀਤ ਸਿੰਘ ਚੰਨੀ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ। ਦੱਸ ਦਈਏ ਕਿ ਵਿਜੀਲੈਂਸ ਨੇ ਹਾਲੇ ਤੱਕ ਚੰਨੀ ਖਿਲਾਫ ਕੋਈ ਕੇਸ ਦਰਜ ਨਹੀਂ ਕੀਤਾ ਹੈ।

Share this Article
Leave a comment