ਬਠਿੰਡਾ ਮਿਲਟਰੀ ਸਟੇਸ਼ਨ ‘ਤੇ ਗੋਲੀਬਾਰੀ ਮਾਮਲੇ ‘ਚ ਪੁਲਿਸ ਨੇ 1 ਜਵਾਨ ਨੂੰ ਲਿਆ ਹਿਰਾਸਤ ’ਚ

Rajneet Kaur
2 Min Read

ਬਠਿੰਡਾ: ਬਠਿੰਡਾ ਮਿਲਟਰੀ ਏਰੀਆ ਵਿੱਚ ਫਾਇਰਿੰਗ ਕਰਕੇ ਚਾਰ ਫੌਜੀ ਜਵਾਨਾਂ ਦੇ ਕਤਲ ਕੇਸ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਇਸ ਮਾਮਲੇ ਚ ਪੁਲਿਸ ਨੇ ਇੱਕ ਮਿਲਟਰੀ ਜਵਾਨ ਨੂੰ ਹਿਰਾਸਤ ’ਚ ਲਿਆ ਹੈ। ਕਿਹਾ ਜਾ ਰਿਹਾ ਹੈ ਕਿ ਇਸ ਮਿਲਟਰੀ ਜਵਾਨ ਵੱਲੋਂ 4 ਜਵਾਨਾਂ ਦਾ ਕਤਲ ਕੀਤਾ ਗਿਆ ਸੀ।

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਕੈਂਟ ਦੀ 80 ਮੀਡੀਅਮ ਰੈਜੀਮੈਂਟ ਦੇ ਚਾਰ ਜਵਾਨਾਂ ਦੇ ਕਤਲ ਦੇ ਮਾਮਲੇ ਵਿੱਚ ਘਟਨਾ ਦੇ ਚਸ਼ਮਦੀਦ ਗਵਾਹ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੇ ਹੀ ਆਪਸੀ ਦੁਸ਼ਮਣੀ ਕਾਰਨ ਚਾਰ ਜਵਾਨਾਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ।

ਦੱਸ ਦਈਏ ਕਿ ਬੀਤੇ ਦਿਨ ਪੰਜਾਬ ਪੁਲਿਸ ਨੇ ਫੌਜੀ ਜਵਾਨਾਂ ਨੂੰ ਪੁੱਛਗਿੱਛ ਦੇ ਲਈ ਨੋਟਿਸ ਭੇਜਿਆ ਸੀ।  ਬਾਅਦ ਪੁਲਿਸ ਅਤੇ ਫੌਜ ਦੇ ਅਧਿਕਾਰੀਆਂ ਨੇ ਛਾਉਣੀ ਦੇ ਹਰ ਗੇਟ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਇਹ ਸਪੱਸ਼ਟ ਹੋਇਆ ਕਿ ਜਵਾਨਾਂ ਨੂੰ ਮਾਰਨ ਲਈ ਉਸ ਸਮੇਂ ਕੋਈ ਬਾਹਰੀ ਵਿਅਕਤੀ ਛਾਉਣੀ ਵਿੱਚ ਦਾਖਲ ਨਹੀਂ ਹੋਇਆ ਸੀ। ਜਾਂਚ ਟੀਮ ਨੇ ਜਲਦ ਹੀ ਇਸ ਮਾਮਲੇ ਦਾ ਖੁਲਾਸਾ ਹੋਣ ਦੀ ਸੰਭਾਵਨਾ ਜਤਾਈ ਹੈ।

ਦਸਣਯੋਗ ਹੈ ਕਿ  12 ਅਪ੍ਰੈਲ ਨੂੰ ਬਠਿੰਡਾ ਦੇ ਮਿਲਟਰੀ ਸਟੇਸ਼ਨ ਵਿੱਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਚਾਰ ਫੌਜੀ ਜਵਾਨਾਂ ਦੇ ਮਾਮਲੇ ਦੀ ਜਾਂਚ ਫੌਜ ਤੇ ਪੁਲਿਸ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਕੀਤੀ ਜਾ ਰਹੀ ਹੈ। ਘਟਨਾ ਸਵੇਰੇ 4.35 ਵਜੇ ਵਾਪਰੀ ਸੀ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਸੀ।  ਇਸ ਮਾਮਲੇ ਵਿੱਚ ਹੁਣ ਪਹਿਲੀ ਗ੍ਰਿਫਤਾਰੀ ਹੋਈ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment